ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
प्रविष्टि तिथि:
03 JUL 2026 8:42PM by PIB Chandigarh
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।
ਇੰਡੋਨੇਸ਼ੀਆ ਤੋਂ ਬਾਅਦ ਪ੍ਰਧਾਨ ਮੰਤਰੀ 8 ਤੋਂ 10 ਜੁਲਾਈ, 2026 ਤੱਕ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਐਂਥਨੀ ਅਲਬਾਨੀਜ਼ ਐੱਮਪੀ ਦੇ ਸੱਦੇ 'ਤੇ ਮੈਲਬੋਰਨ ਦੀ ਯਾਤਰਾ ਕਰਨਗੇ। ਮੈਲਬੋਰਨ ਵਿੱਚ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਦੁਵੱਲੀ ਗੱਲਬਾਤ ਕਰਨਗੇ। ਉਹ ਆਸਟ੍ਰੇਲੀਆ ਦੀ ਗਵਰਨਰ ਜਨਰਲ ਮਾਣਯੋਗ ਸੁਸ਼੍ਰੀ ਸੈਮ ਮੋਸਟਿਨ ਏਸੀ ਨਾਲ ਵੀ ਮੁਲਾਕਾਤ ਕਰਨਗੇ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਭਾਰਤ-ਆਸਟ੍ਰੇਲੀਆ ਸੀਈਓ ਫੋਰਮ ਵਿੱਚ ਵੀ ਹਿੱਸਾ ਲੈਣਗੇ, ਜਿੱਥੇ ਉਹ ਦੋਵਾਂ ਦੇਸ਼ਾਂ ਦੇ ਚੋਟੀ ਦੇ ਵਪਾਰਕ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਵੀ ਸੰਬੋਧਨ ਕਰਨਗੇ, ਜੋ ਭਾਰਤ-ਆਸਟ੍ਰੇਲੀਆ ਸਬੰਧਾਂ ਦਾ ਇੱਕ ਮਜ਼ਬੂਤ ਥੰਮ੍ਹ ਹੈ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਮੈਲਬੋਰਨ ਤੋਂ 10-11 ਜੁਲਾਈ, 2026 ਨੂੰ ਆਕਲੈਂਡ ਦੀ ਸਰਕਾਰੀ (ਰਾਜਕੀ) ਯਾਤਰਾ 'ਤੇ ਜਾਣਗੇ। ਇਹ ਚਾਰ ਦਹਾਕਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਪਹਿਲੀ ਸਰਕਾਰੀ ਯਾਤਰਾ ਹੋਵੇਗੀ। ਆਕਲੈਂਡ ਵਿੱਚ ਪ੍ਰਧਾਨ ਮੰਤਰੀ ਲਕਸਨ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ, ਜਿਨ੍ਹਾਂ ਵਿੱਚ ਪਿਛਲੇ ਦੋ ਸਾਲਾਂ ਵਿੱਚ ਵਿਸ਼ੇਸ਼ ਤੌਰ 'ਤੇ ਵਪਾਰ, ਵਣਜ ਅਤੇ ਰੱਖਿਆ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਹੋਈ ਹੈ। ਆਕਲੈਂਡ ਵਿੱਚ ਪ੍ਰਧਾਨ ਮੰਤਰੀ ਪ੍ਰਮੁੱਖ ਵਪਾਰਕ ਅਤੇ ਖੇਡ ਜਗਤ ਦੀਆਂ ਹਸਤੀਆਂ ਨਾਲ ਵੀ ਗੱਲਬਾਤ ਕਰਨਗੇ। ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ ਮਜ਼ਬੂਤ ਆਪਸੀ ਸਬੰਧਾਂ ਨੂੰ ਦਰਸਾਉਂਦੇ ਹੋਏ ਪ੍ਰਧਾਨ ਮੰਤਰੀ ਇਸ ਯਾਤਰਾ ਦੌਰਾਨ ਭਾਰਤੀ ਪ੍ਰਵਾਸੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ।
***
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2281396)
आगंतुक पटल : 12
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam