ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਨੂੰ ਪੱਤਰ ਲਿਖ ਕੇ ਇਸ ਪਵਿੱਤਰ ਤੀਰਥ ਯਾਤਰਾ ਨੂੰ ਪੰਜ ਸੰਕਲਪਾਂ ਨਾਲ ਜੋੜਿਆ ਹੈ
प्रविष्टि तिथि:
03 JUL 2026 3:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਲਾਨਾ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਤੀਰਥ ਯਾਤਰਾ ਹਰ ਪੱਖੋਂ ਸੁਰੱਖਿਅਤ ਅਤੇ ਮੰਗਲਮਈ ਹੋਵੇ। ਸ਼੍ਰੀ ਮੋਦੀ ਨੇ ਕਿਹਾ, "ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨਾਲ ਸਬੰਧਤ ਅਮਰਨਾਥ ਯਾਤਰਾ ਸਾਡੀ ਅਧਿਆਤਮਿਕ ਪਰੰਪਰਾ ਅਤੇ ਸੱਭਿਆਚਾਰਕ ਏਕਤਾ ਦਾ ਇੱਕ ਸਦੀਵੀ ਅਧਿਆਇ ਹੈ।"
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਸ ਪਵਿੱਤਰ ਯਾਤਰਾ ਨੂੰ ਪੰਜ ਸੰਕਲਪਾਂ ਨਾਲ ਜੋੜਿਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨਾਲ ਸਬੰਧਤ ਸ਼੍ਰੀ ਅਮਰਨਾਥ ਯਾਤਰਾ ਸਾਡੀ ਅਧਿਆਤਮਿਕ ਪਰੰਪਰਾ ਅਤੇ ਸੱਭਿਆਚਾਰਕ ਏਕਤਾ ਦਾ ਇੱਕ ਸਦੀਵੀ ਅਧਿਆਇ ਹੈ। ਮੇਰੀ ਕਾਮਨਾ ਹੈ ਕਿ ਸ਼ਿਵ ਭਗਤਾਂ ਦੀ ਇਹ ਯਾਤਰਾ ਹਰ ਪੱਖੋਂ ਸੁਰੱਖਿਅਤ ਅਤੇ ਮੰਗਲਮਈ ਹੋਵੇ! ਇਸ ਪਵਿੱਤਰ ਮੌਕੇ 'ਤੇ ਸ਼ਰਧਾਲੂਆਂ ਲਈ ਪੰਜ ਸੰਕਲਪਾਂ ਨਾਲ ਜੁੜਿਆ ਮੇਰਾ ਇਹ ਪੱਤਰ...
************
ਐੱਮਜੇਪੀਐੱਸ/ਐੱਸਐੱਸ/ਵੀਜੇ
(रिलीज़ आईडी: 2281399)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam