ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਡਵਾਨੀ ਗਾਇਕਾ ਤੀਜਨ ਬਾਈ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ


Posted On: 05 JUL 2026 12:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਪੰਡਵਾਨੀ ਗਾਇਕਾ ਤੀਜਨ ਬਾਈ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਤੀਜਨ ਬਾਈ ਜੀ ਨੇ ਛੱਤੀਸਗੜ੍ਹ ਦੀ ਪੰਡਵਾਨੀ ਲੋਕ ਕਲਾ ਨੂੰ ਵਿਸ਼ਵ ਪੱਧਰ 'ਤੇ ਇੱਕ ਵਿਲੱਖਣ ਪਛਾਣ ਹਾਸਲ ਕਰਵਾਈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ: 

ਪ੍ਰਸਿੱਧ ਪੰਡਵਾਨੀ ਗਾਇਕਾ ਤੀਜਨ ਬਾਈ ਜੀ ਦੇ ਦੇਹਾਂਤ ਨਾਲ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੀ ਇਸ ਲੋਕ ਕਲਾ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਦੁਨੀਆ ਭਰ ਵਿੱਚ ਇੱਕ ਵਿਲੱਖਣ ਪਛਾਣ ਹਾਸਲ ਕਰਵਾਈ। ਉਨ੍ਹਾਂ ਦਾ ਜਾਣਾ ਕਲਾ ਅਤੇ ਸੱਭਿਆਚਾਰ ਜਗਤ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਹਮਦਰਦੀਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸੰਸਕਾਂ ਦੇ ਨਾਲ ਹਨ। ਓਮ ਸ਼ਾਂਤੀ!

 

***

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2281400) ਵਿਜ਼ੀਟਰ ਕਾਊਂਟਰ : 51