ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ 'ਤੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਵਧਾਈ ਦਿੱਤੀ
Posted On:
04 JUL 2026 9:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ 'ਤੇ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਥਾਈ ਤਾਕਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੋਵਾਂ ਲੋਕਤੰਤਰਾਂ ਵਿਚਕਾਰ ਰਿਸ਼ਤਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੱਕ ਸੀਮਤ ਨਹੀਂ ਹਨ, ਸਗੋਂ ਇਹ ਲੋਕਤੰਤਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਭਰੋਸੇ 'ਤੇ ਅਧਾਰਿਤ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
140 ਕਰੋੜ ਭਾਰਤੀਆਂ ਵੱਲੋਂ, ਮੈਂ ਰਾਸ਼ਟਰਪਤੀ ਟਰੰਪ ਅਤੇ ਅਮਰੀਕਾ ਦੇ ਲੋਕਾਂ ਨੂੰ ਤੁਹਾਡੀ ਆਜ਼ਾਦੀ ਦੀ ਇਸ ਇਤਿਹਾਸਕ 250ਵੀਂ ਵਰ੍ਹੇਗੰਢ 'ਤੇ ਦਿਲੋਂ ਵਧਾਈ ਦਿੰਦਾ ਹਾਂ।
ਭਾਰਤ ਅਤੇ ਅਮਰੀਕਾ ਸਿਰਫ਼ ਇੱਕ ਰਣਨੀਤਕ ਸਾਂਝੇਦਾਰੀ ਤੋਂ ਕਿਤੇ ਵਧ ਕੇ ਇੱਕ ਡੂੰਘਾ ਰਿਸ਼ਤਾ ਸਾਂਝਾ ਕਰਦੇ ਹਨ। ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਆਪਣੇ ਲੋਕਾਂ ਦੀ ਅਸੀਮਤ ਸੰਭਾਵਨਾਵਾਂ ਵਿੱਚ ਸਾਡਾ ਸਾਂਝਾ ਭਰੋਸਾ ਸਾਡੀ ਦੋਸਤੀ ਨੂੰ ਵਿਸ਼ਵ ਭਲਾਈ ਦੀ ਇੱਕ ਤਾਕਤ ਬਣਾਉਂਦਾ ਹੈ।
ਆਉਣ ਵਾਲੇ 250 ਸਾਲ ਅਮਰੀਕਾ ਲਈ ਹੋਰ ਵੀ ਵਧੇਰੇ ਖ਼ੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲੈ ਕੇ ਆਉਣ ਅਤੇ ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ।
@POTUS
@realDonaldTrump
*********
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2281703)
ਵਿਜ਼ੀਟਰ ਕਾਊਂਟਰ : 41
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam