ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਈਕੋ ਫੁਜੀਮੋਰੀ ਨੂੰ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ 'ਤੇ ਵਧਾਈ ਦਿੱਤੀ

Posted On: 04 JUL 2026 1:54PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਕੇਈਕੋ ਫੁਜੀਮੋਰੀ ਨੂੰ ਪੇਰੂ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਪੇਰੂ ਵਿਚਕਾਰ ਲੰਬੇ ਸਮੇਂ ਤੋਂ ਚੱਲੇ ਆ ਰਹੇ ਦੋਸਤਾਨਾ ਸਬੰਧਾਂ ਦਾ ਜ਼ਿਕਰ ਕਰਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਦੁਵੱਲੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

ਕੇਈਕੋ ਫੁਜੀਮੋਰੀ ਨੂੰ ਪੇਰੂ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ 'ਤੇ ਤਹਿ ਦਿਲੋਂ ਵਧਾਈਆਂ।

ਭਾਰਤ ਪੇਰੂ ਨਾਲ ਆਪਣੀ ਨਜ਼ਦੀਕੀ ਦੋਸਤੀ ਨੂੰ ਬੇਹੱਦ ਮਹੱਤਵ ਦਿੰਦਾ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਦੁਵੱਲੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਮੈਂ ਤੁਹਾਨੂੰ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਸਾਡੇ ਦੇਸ਼ਾਂ ਦੇ ਲੋਕਾਂ ਦੇ ਹਿਤ ਵਿੱਚ ਸਾਡੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।

@KeikoFujimori

*********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2281705) ਵਿਜ਼ੀਟਰ ਕਾਊਂਟਰ : 48