ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

Posted On: 04 JUL 2026 1:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ, ਅਧਿਆਤਮਿਕ ਰਵਾਇਤਾਂ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵਵਿਆਪੀ ਮਾਨਤਾ ਦਿਵਾਉਣ ਵਿੱਚ ਸਵਾਮੀ ਵਿਵੇਕਾਨੰਦ ਜੀ ਦਾ ਲਾਸਾਨੀ ਯੋਗਦਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੀ ਗੰਭੀਰ ਸੂਝ ਅਤੇ ਸਦੀਵੀ ਆਦਰਸ਼ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਲਈ ਮਾਰਗਦਰਸ਼ਨ ਬਣੇ ਹੋਏ ਹਨ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਦਾ ਅਧਿਆਤਮਿਕ ਸੰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੇ ਸਮੂਹਿਕ ਸੰਕਲਪ ਵਿੱਚ ਰਾਸ਼ਟਰ ਨੂੰ ਪ੍ਰੇਰਿਤ ਅਤੇ ਊਰਜਾਵਾਨ ਬਣਾਈ ਰੱਖੇਗਾ।"

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:

ਸਵਾਮੀ ਵਿਵੇਕਾਨੰਦ ਜੀ ਦੇ ਨਿਰਵਾਣ ਦਿਵਸ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ। ਭਾਰਤੀ ਸਭਿਆਚਾਰ, ਅਧਿਆਤਮਿਕਤਾ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵਵਿਆਪੀ ਪਹਿਚਾਣ ਦਿਵਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਦੀ ਸਮਝ ਅਤੇ ਪ੍ਰੇਰਨਾਦਾਇਕ ਵਿਚਾਰ ਅੱਜ ਵੀ ਕਰੋੜਾਂ ਨੌਜਵਾਨਾਂ ਦਾ ਮਾਰਗਦਰਸ਼ਨ ਕਰ ਰਹੇ ਹਨ। ਉਨ੍ਹਾਂ ਦੇ ਅਧਿਆਤਮਿਕ ਸੰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਦੇਸ਼ ਨੂੰ ਨਵੀਂ ਊਰਜਾ ਅਤੇ ਦਿਸ਼ਾ ਪ੍ਰਦਾਨ ਕਰਦੇ ਰਹਿਣਗੇ।

*********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2281707) ਵਿਜ਼ੀਟਰ ਕਾਊਂਟਰ : 44