ਉਪ ਰਾਸ਼ਟਰਪਤੀ ਸਕੱਤਰੇਤ
ਉਪ-ਰਾਸ਼ਟਰਪਤੀ ਨੇ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ ਤਹਿਤ ਐੱਸਆਈਆਰ ਗਣਨਾ ਫਾਰਮ ਪੇਸ਼ ਕੀਤਾ; ਯੋਗ ਵੋਟਰਾਂ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ
ਭਾਰਤ ਦੇ ਜੀਵੰਤ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਸਹੀ ਅਤੇ ਅਪਡੇਟ ਕੀਤੀ ਵੋਟਰ ਸੂਚੀ ਜ਼ਰੂਰੀ ਹੈ: ਉਪ-ਰਾਸ਼ਟਰਪਤੀ
ਉਪ-ਰਾਸ਼ਟਰਪਤੀ ਨੇ ਜਨਤਾ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ
प्रविष्टि तिथि:
04 JUL 2026 12:50PM by PIB Chandigarh
ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਅੱਜ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਤਹਿਤ ਆਪਣਾ ਬਣਦੀ ਪ੍ਰਕਿਰਿਆ ਦੇ ਅਨੁਸਾਰ ਭਰਿਆ ਹੋਇਆ ਗਣਨਾ ਫਾਰਮ ਜਮ੍ਹਾਂ ਕਰਵਾਇਆ।
ਦਿੱਲੀ ਦੇ ਮੁੱਖ ਚੋਣ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਨੇ ਚੋਣ ਅਧਿਕਾਰੀਆਂ ਨਾਲ ਮਿਲ ਕੇ ਉਪ-ਰਾਸ਼ਟਰਪਤੀ ਭਵਨ ਵਿੱਚ ਦਿੱਲੀ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ ਤਹਿਤ ਗਣਨਾ ਪ੍ਰਕਿਰਿਆ ਵਿੱਚ ਸਹਾਇਤਾ ਕੀਤੀ।
ਇਸ ਮੌਕੇ ਉਪ-ਰਾਸ਼ਟਰਪਤੀ ਨੇ ਸਾਰੇ ਯੋਗ ਵੋਟਰਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਹੀ ਅਤੇ ਅਪਡੇਟ ਕੀਤੀ ਵੋਟਰ ਸੂਚੀ ਭਾਰਤ ਦੇ ਜੀਵੰਤ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਵਿਸ਼ੇਸ਼ ਵਿਆਪਕ ਸੁਧਾਈ ਦੀ ਸਫਲਤਾ ਯਕੀਨੀ ਬਣਾਉਣ ਲਈ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਦਾ ਸੱਦਾ ਦਿੱਤਾ।
****
ਪੀਆਰ/ਏਐਸਐਮ/ਵੀਐਮ
(रिलीज़ आईडी: 2281897)
आगंतुक पटल : 11