ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇ.ਪੀ.ਨੱਡਾ ਨੇ ਕੇਰਲ ਦੇ ਸਿਹਤ ਮੰਤਰੀ ਸ਼੍ਰੀ.ਕੇ. ਮੁਰਲੀਧਰਨ ਦੇ ਨਾਲ ਕੇਰਲ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਲਾਗੂਕਰਨ ਦੀ ਵਰਚੁਅਲ ਤੌਰ ‘ਤੇ ਸਮੀਖਿਆ ਕੀਤੀ
प्रविष्टि तिथि:
07 JUL 2026 3:19PM by PIB Chandigarh
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜੇ.ਪੀ.ਨੱਡਾ ਨੇ ਅੱਜ ਕੇਰਲ ਦੇ ਸਿਹਤ ਮੰਤਰੀ ਸ਼੍ਰੀ ਕੇ.ਮੁਰਲੀਧਰਨ ਦੇ ਨਾਲ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਪਹਿਲਕਦਮੀਆਂ ਨੂੰ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਕਰਨ ਲਈ ਇੱਕ ਵਰਚੁਅਲ ਤੌਰ ‘ਤੇ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।

ਇਸ ਬੈਠਕ ਵਿੱਚ ਕੇਰਲ ਵਿੱਚ ਚੱਲ ਰਹੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਅਤੇ ਪਹਿਲਕਦਮੀਆਂ ਦੇ ਲਾਗੂਕਰਨ ਅਤੇ ਪ੍ਰਗਤੀ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ, ਜਿਨ੍ਹਾਂ ਵਿੱਚ ਟੀਬੀ-ਮੁਕਤ ਭਾਰਤ ਅਭਿਆਨ, ਮੁਫ਼ਤ ਦਵਾਈ ਸੇਵਾ ਪਹਿਲ, ਮੁਫ਼ਤ ਨਿਦਾਨ ਸੇਵਾ ਪਹਿਲ, ਰਾਸ਼ਟਰੀ ਸਿਹਤ ਮਿਸ਼ਨ (ਐੱਨਐੱਚਐੱਮ) ਦੇ ਤਹਿਤ ਸਿਹਤ ਲਈ ਮਨੁੱਖੀ ਸੰਸਾਧਨ, ਮੈਡੀਕਲ ਐਜੂਕੇਸ਼ਨ, ਡਰੱਗ ਰੈਗੂਲੇਸ਼ਨ ਅਤੇ ਫੂਡ ਸੇਫਟੀ ਅਤੇ ਸਟੈਂਡਰਡਜ਼ ਸ਼ਾਮਲ ਹਨ।
ਪੂਰੀ ਚਰਚਾ ਸਿਹਤ ਸੇਵਾ ਵੰਡ ਨੂੰ ਹੋਰ ਮਜ਼ਬੂਤ ਕਰਨ, ਗੁਣਵੱਤਾਪੂਰਨ ਦਵਾਈਆਂ ਅਤੇ ਇਲਾਜ ਤੱਕ ਪਹੁੰਚ ਵਿੱਚ ਸੁਧਾਰ ਕਰਨ, ਸਿਹਤ ਸਬੰਧੀ ਬੁਨਿਆਦੀ ਢਾਂਚੇ ਅਤੇ ਮਨੁੱਖੀ ਸੰਸਾਧਨਾਂ ਨੂੰ ਵਧਾਉਣ, ਮੈਡੀਕਲ ਐਜੂਕੇਸ਼ਨ ਨੂੰ ਹੁਲਾਰਾ ਦੇਣਾ, ਦਵਾਈਆਂ ਅਤੇ ਬਲੱਡ ਬੈਂਕਾਂ ਦੀ ਰੈਗੂਲੇਟਰੀ ਨਿਗਰਾਨੀ ਨੂੰ ਮਜ਼ਬੂਤ ਕਰਨ ਅਤੇ ਪੂਰੇ ਰਾਜ ਵਿੱਚ ਫੂਡ ਸੇਫਟੀ ਸਿਸਟਮਸ ਨੂੰ ਮਜ਼ਬੂਤ ਕਰਨ ‘ਤੇ ਕੇਂਦ੍ਰਿਤ ਰਹੀ।

ਕੇਰਲ ਦੇ ਸਿਹਤ ਮੰਤਰੀ ਸ਼੍ਰੀ ਕੇ.ਮੁਰਲੀਧਰਨ ਨੇ ਕੇਂਦਰੀ ਸਿਹਤ ਮੰਤਰੀ ਨੂੰ ਕੇਰਲ ਵਿੱਚ ਵੱਖ-ਵੱਖ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਅਧੀਨ ਕੀਤੀ ਗਈ ਪ੍ਰਗਤੀ ਨਾਲ ਜਾਣੂ ਕਰਵਾਇਆ ਅਤੇ ਸਿਹਤ ਸੇਵਾ ਵੰਡ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ। ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨੂੰ ਪ੍ਰਮੁੱਖ ਚੁਣੌਤੀਆਂ ਅਤੇ ਕੇਂਦਰੀ ਸਹਿਯੋਗ ਦੀ ਜ਼ਰੂਰਤ ਵਾਲੇ ਖੇਤਰਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਰਾਸ਼ਟਰੀ ਸਿਹਤ ਤਰਜੀਹਾਂ ਨੂੰ ਹਾਸਲ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਬਿਹਤਰ ਤਾਲਮੇਲ ਵਿੱਚ ਕੰਮ ਕਰਨ ਦੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਕੇਂਦਰੀ ਸਿਹਤ ਮੰਤਰੀ ਨੇ ਵੱਖ-ਵੱਖ ਸਿਹਤ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਰਾਜ ਦੇ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕੇਰਲ ਦੀ ਸਿਹਤ ਸੇਵਾ ਵਿਧੀ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤ ਸਰਕਾਰ ਵੱਲੋਂ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਲੋਕਾਂ ਲਈ ਬਿਹਤਰ ਸਿਹਤ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਕੇਂਦਰ-ਰਾਜ ਦੇ ਨਿਰੰਤਰ ਸਹਿਯੋਗ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਇਸ ਬੈਠਕ ਦੀ ਸਮਾਪਤੀ ਕੇਂਦਰ ਅਤੇ ਰਾਜ ਦੋਨਾਂ ਦੁਆਰਾ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਟਿਕਾਊ ਸਹਿਯੋਗ ਅਤੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਰਾਹੀਂ ਸਾਰੇ ਨਾਗਰਿਕਾਂ ਲਈ ਪਹੁੰਚਯੋਗ, ਕਿਫਾਇਤੀ, ਨਿਆਂਪੂਰਨ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਆਪਣੀ ਵਚਨਬੱਧਤਾ ਦੀ ਪੁਸ਼ਟੀ ਦੇ ਨਾਲ ਹੋਈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਸਕੱਤਰ ਸ਼੍ਰੀਮਤੀ ਪੁਣਯ ਸਲਿਲਾ ਸ੍ਰੀਵਾਸਤਵ; ਕੇਰਲ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਧਾਨ ਸਕੱਤਰ ਡਾ. ਸ਼ਰਮਿਲਾ ਮੈਰੀ ਜੋਸੇਫ; ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਐਡੀਸ਼ਨਲ ਸੈਕਟਰ ਅਤੇ ਮਿਸ਼ਨ ਡਾਇਰੈਕਟਰ (ਐੱਨਐੱਚਐੱਮ) ਸ਼੍ਰੀਮਤੀ ਅਰਾਧਨਾ ਪਟਨਾਇਕ; ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ ਡਾ. ਰਾਜੀਵ ਰਘੁਵੰਸ਼ੀ; ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਿਟੀ ਆਫ ਇੰਡੀਆ (FSSAI) ਦੇ ਕਾਰਜਕਾਰੀ ਨਿਦੇਸ਼ਕ ਸ਼੍ਰੀ ਅਮਿਤ ਸ਼ਰਮਾ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਕੇਰਲ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਵਰਚੁਅਲ ਤੌਰ ‘ਤੇ ਬੈਠਕ ਵਿੱਚ ਹਿੱਸਾ ਲਿਆ।
*****
ਐੱਸਆਰ/ ਏਕੇ
HFW/HFM Chairs meeting State Health minister of Kerala/7 July 2026/2
(रिलीज़ आईडी: 2282464)
आगंतुक पटल : 2