ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਡੂਰੰਡ ਕੱਪ ਟੂਰਨਾਮੈਂਟ ਦੀਆਂ ਟਰਾਫ਼ੀਆਂ ਦਾ ਉਦਘਾਟਨ ਕੀਤਾ

Posted On: 07 JUL 2026 2:09PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ 7 ਜੁਲਾਈ, 2026 ਨੂੰ ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿੱਚ ਕਰਵਾਏ ਗਏ ਸਮਾਗਮ ਵਿੱਚ ਡੂਰੰਡ ਕੱਪ ਟੂਰਨਾਮੈਂਟ 2026 ਦੀਆਂ ਟਰਾਫ਼ੀਆਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਨੇ ਡੂਰੰਡ ਕੱਪ ਨਾਲ ਜੁੜੇ ਸਾਰੇ ਸਾਬਕਾ ਅਤੇ ਮੌਜੂਦਾ ਅਧਿਕਾਰੀਆਂ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਟੂਰਨਾਮੈਂਟ ਨੇ ਕਈ ਪ੍ਰਤਿਭਾਸ਼ਾਲੀ ਫੁੱਟਬਾਲਰਾਂ ਨੂੰ ਮੰਚ ਪ੍ਰਦਾਨ ਕੀਤਾ ਹੈ।

ਰਾਸ਼ਟਰਪਤੀ ਇਹ ਜਾਣ ਕੇ ਖ਼ੁਸ਼ ਹੋਏ ਕਿ ਡੂਰੰਡ ਕੱਪ, ਪ੍ਰੈਜ਼ੀਡੈਂਟਸ ਕੱਪ ਅਤੇ ਸ਼ਿਮਲਾ ਟਰਾਫ਼ੀ ਜਿੱਤਣ ਲਈ ਇਸ ਸਾਲ ਕੁਝ ਨਵੀਆਂ ਟੀਮਾਂ ਵੀ ਮੁਕਾਬਲਾ ਕਰਨਗੀਆਂ, ਜਿਨ੍ਹਾਂ ਵਿੱਚ ਸ਼੍ਰੀਲੰਕਾ ਦੀ ਇੱਕ ਟੀਮ ਵੀ ਸ਼ਾਮਲ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਨਵੀਆਂ ਟੀਮਾਂ ਦੇ ਜੁੜਨ ਨਾਲ ਇਹ ਇਤਿਹਾਸਕ ਮੁਕਾਬਲਾ ਹੋਰ ਵੀ ਪ੍ਰਸਿੱਧ ਹੋਵੇਗਾ। ਉਨ੍ਹਾਂ ਨੇ ਸਾਰੀਆਂ ਭਾਗੀਦਾਰ ਟੀਮਾਂ ਅਤੇ ਖਿਡਾਰੀਆਂ ਨੂੰ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਰਾਸ਼ਟਰਪਤੀ ਨੇ ਕਿਹਾ ਕਿ ਫੁੱਟਬਾਲ ਦੁਨੀਆ ਦੇ ਸਭ ਤੋਂ ਪ੍ਰਸਿੱਧ ਖੇਡਾਂ ਵਿੱਚੋਂ ਇੱਕ ਹੈ। ਇਹ ਖੇਡ ਉੱਤਮਤਾ, ਏਕਤਾ ਅਤੇ ਖੇਡ ਭਾਵਨਾ ਦੀ ਇੱਕ ਬੇਮਿਸਾਲ ਉਦਾਹਰਣ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਖੇਡੇ ਜਾ ਰਹੇ ਫੀਫਾ ਵਿਸ਼ਵ ਕੱਪ ਵਿੱਚ ਵਿਸ਼ਵ ਦੀਆਂ ਸਰਬੋਤਮ ਟੀਮਾਂ ਅਤੇ ਖਿਡਾਰੀ ਆਪਣੇ-ਆਪਣੇ ਦੇਸ਼ਾਂ ਦੇ ਫੁੱਟਬਾਲ ਦੇ ਵਕਾਰ ਨੂੰ ਵਧਾਉਣ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਟੀਮਾਂ ਅਤੇ ਖਿਡਾਰੀਆਂ ਦੇ ਪ੍ਰਸ਼ੰਸਕ ਪੂਰੀ ਦੁਨੀਆ ਵਿੱਚ ਫੈਲੇ ਹੋਏ ਹਨ ਜੋ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹਨ। ਫੁੱਟਬਾਲ ਦੀ ਖੇਡ ਲੋਕਾਂ ਨੂੰ ਇੱਕ ਦੂਜੇ ਨਾਲ ਜੋੜਦੀ ਹੈ ਅਤੇ ਖਿਡਾਰੀਆਂ ਦਾ ਅਸਾਧਾਰਨ ਪ੍ਰਦਰਸ਼ਨ ਪੂਰੀ ਦੁਨੀਆ ਵਿੱਚ ਸਾਰੇ ਖੇਡ ਪ੍ਰੇਮੀਆਂ ਨੂੰ ਪ੍ਰੇਰਿਤ ਕਰਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਫੁੱਟਬਾਲ ਦੀ ਖੇਡ ਵਿੱਚ ਭਾਰਤ ਨੂੰ ਵਿਸ਼ਵ ਪੱਧਰ 'ਤੇ ਆਪਣਾ ਮੁਕਾਮ ਬਣਾਉਣ ਲਈ ਅਜੇ ਬਹੁਤ ਲੰਮਾ ਸਫ਼ਰ ਤੈਅ ਕਰਨਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਆਯੋਜਨ ਫੁੱਟਬਾਲ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਰਾਸ਼ਟਰਪਤੀ ਨੇ ਕਿਹਾ ਕਿ ਖੇਡ ਭਾਵਨਾ ਦਾ ਮਹੱਤਵ ਸਿਰਫ਼ ਖੇਡਾਂ ਤੱਕ ਹੀ ਸੀਮਿਤ ਨਹੀਂ ਹੈ। ਇਹ ਸਾਨੂੰ ਬਰਾਬਰੀ, ਸਹਿਯੋਗ ਦੇ ਜੀਵਨ ਮੁੱਲਾਂ ਅਤੇ ਪ੍ਰਤੀਕੂਲ ਹਾਲਾਤਾਂ ਵਿੱਚ ਵੀ ਮਜ਼ਬੂਤ ਰਹਿਣ ਦੀ ਸਿੱਖਿਆ ਦਿੰਦਾ ਹੈ। ਅਸੀਂ ਸਾਲ 2047 ਤੱਕ ਭਾਰਤ ਨੂੰ 'ਵਿਕਸਿਤ ਰਾਸ਼ਟਰ' ਬਣਾਉਣ ਦੀ ਦਿਸ਼ਾ ਵੱਲ ਅੱਗੇ ਵਧ ਰਹੇ ਹਾਂ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਜਿਸ ਤਰ੍ਹਾਂ ਫੁੱਟਬਾਲ ਵਿੱਚ ਖਿਡਾਰੀ ਇੱਕ-ਦੂਜੇ ਦਾ ਸਹਿਯੋਗ ਕਰਦੇ ਹੋਏ ਟੀਮ ਨੂੰ ਜੇਤੂ ਬਣਾਉਂਦੇ ਹਨ, ਉਸੇ ਤਰ੍ਹਾਂ ਅਸੀਂ ਸਾਰੇ ਦੇਸ਼ ਵਾਸੀ ਇੱਕ-ਦੂਜੇ ਦਾ ਸਾਥ ਦਿੰਦੇ ਹੋਏ ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਸਫ਼ਲ ਹੋਵਾਂਗੇ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।

 

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2283220) ਵਿਜ਼ੀਟਰ ਕਾਊਂਟਰ : 42