ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

Posted On: 10 JUL 2026 8:22AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਨਿਰਸਵਾਰਥ ਸੇਵਾ ਮਨੁੱਖਤਾ ਦੀ ਸਭ ਤੋਂ ਵੱਡੀ ਸ਼ਕਤੀ ਹੈ। ਉਨ੍ਹਾਂ ਨੇ ਕਿਹਾ ਕਿ ਸੇਵਾ ਅਤੇ ਸਮਰਪਣ ਦੀ ਇਸੇ ਭਾਵਨਾ ਨਾਲ ਦੇਸ਼ ਹਰੇਕ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-

“हितं यत्सर्वभूतानामात्मानश्च सुखावहम्।

तत्कुर्यादीश्वरे ह्येतन्मूलं सर्वार्थसिद्धये।।”

ਇਹ ਸੁਭਾਸ਼ਤਮ ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਨੂੰ ਸਿਰਫ਼ ਉਹੀ ਕੰਮ ਕਰਨੇ ਚਾਹੀਦੇ ਹਨ, ਜੋ ਸਾਰੇ ਪ੍ਰਾਣੀਆਂ ਲਈ ਹਿਤਕਾਰੀ ਹੋਣ ਅਤੇ ਆਤਮਾ ਨੂੰ ਸ਼ਾਂਤੀ ਦੇਣ ਵਾਲੇ ਹੋਣ। ਇਹੀ ਪਰਮਾਤਮਾ ਪ੍ਰਤੀ ਅਸਲ ਸਮਰਪਣ ਵੀ ਹੈ, ਕਿਉਂਕਿ ਇਹੀ ਮਾਰਗ ਸਾਰੇ ਪੁਰਸ਼ਾਰਥਾਂ ਅਤੇ ਅਧਿਆਤਮਿਕ ਪ੍ਰਾਪਤੀਆਂ ਦਾ ਮੂਲ ਅਧਾਰ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ; 

“ਨਿਰਸਵਾਰਥ ਕਰਮ ਹੀ ਮਨੁੱਖਤਾ ਦੀ ਸਭ ਤੋਂ ਵੱਡੀ ਸ਼ਕਤੀ ਹੈ। ਅਸੀਂ ਸੇਵਾ ਅਤੇ ਸਮਰਪਣ ਦੀ ਇਸੇ ਭਾਵਨਾ ਨਾਲ ਹਰ ਕਿਸੇ ਦੇ ਜੀਵਨ ਨੂੰ ਬਿਹਤਰ ਬਣਾਉਣ ਦਾ ਸੰਕਲਪ ਲੈ ਕੇ ਅੱਗੇ ਵਧ ਰਹੇ ਹਾਂ।

हितं यत्सर्वभूतानामात्मानश्च सुखावहम् ।

तत्कुर्यादीश्वरे ह्येतन्मूलं सर्वार्थसिद्धये ।।”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2283290) ਵਿਜ਼ੀਟਰ ਕਾਊਂਟਰ : 46