ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਇੱਕ ਖੇਡ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੈਲਬਰਨ ਕ੍ਰਿਕਟ ਗਰਾਊਂਡ ਪਹੁੰਚੇ
प्रविष्टि तिथि:
10 JUL 2026 8:21AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਜ਼ ਅਤੇ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਨਾਲ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਹ ਸਮਾਗਮ ਭਾਰਤ-ਆਸਟ੍ਰੇਲੀਆ ਦੇ ਖੇਡ ਸਬੰਧਾਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ।
ਇਸ ਸਮਾਗਮ ਵਿੱਚ ਸ਼੍ਰੀ ਸਟੀਵ ਵਾਅ ਅਤੇ ਸੁਸ਼੍ਰੀ ਲੀਜ਼ਾ ਸਥਾਲੇਕਰ ਸਮੇਤ ਆਸਟ੍ਰੇਲੀਆਈ ਖੇਡ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਮੌਜੂਦ ਸਨ। ਇਸ ਦੌਰੇ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਦੇ ਥੰਮ੍ਹਾਂ ਵਜੋਂ ਖੇਡਾਂ, ਸੱਭਿਆਚਾਰਕ ਆਦਾਨ-ਪ੍ਰਦਾਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਵਧਦੇ ਸੰਪਰਕਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਇਸ ਮੌਕੇ ’ਤੇ ਦੋਵਾਂ ਪ੍ਰਧਾਨ ਮੰਤਰੀਆਂ ਨੇ ਸਾਂਝੇ ਤੌਰ ’ਤੇ ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ ਜਾਰੀ ਕੀਤਾ। ਇਸ ਨਾਲ ਖੇਡ ਸਿਖਲਾਈ ਅਤੇ ਸਮਰੱਥਾ ਨਿਰਮਾਣ, ਖੇਡ ਵਿਗਿਆਨ ਅਤੇ ਤਕਨਾਲੋਜੀ ਦੇ ਨਾਲ-ਨਾਲ ਖੇਡ ਉਦਯੋਗ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਉਤਸ਼ਾਹ ਮਿਲਣ ਦੀ ਉਮੀਦ ਹੈ। ਇਸ ਦਾ ਉਦੇਸ਼ ਭਾਰਤ-ਆਸਟ੍ਰੇਲੀਆ ਯੁਵਾ ਖੇਡ ਮਹੋਤਸਵ ਦਾ ਆਯੋਜਨ ਕਰਨਾ ਵੀ ਹੈ। ਦੋਵਾਂ ਆਗੂਆਂ ਨੇ ਖੇਡ ਦੇ ਖੇਤਰ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਧਦੇ ਸਹਿਯੋਗ ਦਾ ਸਵਾਗਤ ਕੀਤਾ।
ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਇੱਕਜੁੱਟ ਕਰਨ ਵਿੱਚ ਖੇਡਾਂ ਦੀ ਖ਼ਾਸ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰੋਡਮੈਪ ਨਾਲ ਦੋਵਾਂ ਦੇਸ਼ਾਂ ਨੂੰ ਆਪਣੀ ਖੇਡ ਭਾਈਵਾਲੀ ਵਿੱਚ ਵਿਭਿੰਨਤਾ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਜਿੱਤਣ ’ਤੇ ਆਸਟ੍ਰੇਲੀਆ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਅੰਤਰਰਾਸ਼ਟਰੀ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਦਹਾਕੇ ਵਿੱਚ ਦਾਖ਼ਲ ਹੋ ਰਹੇ ਹਨ, ਜਿਸ ਵਿੱਚ ਭਾਰਤ 2030 ਵਿੱਚ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰੇਗਾ ਅਤੇ ਆਸਟ੍ਰੇਲੀਆ 2032 ਵਿੱਚ ਬ੍ਰਿਸਬੇਨ ਓਲੰਪਿਕ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਘਟਨਾਕ੍ਰਮ ਖੇਡਾਂ ਅਤੇ ਸਬੰਧਿਤ ਉਦਯੋਗਾਂ ਵਿੱਚ ਨਜ਼ਦੀਕੀ ਦੁਵੱਲੇ ਸਹਿਯੋਗ ਲਈ ਮੌਕੇ ਪੈਦਾ ਕਰਦੇ ਹਨ।
ਇਸ ਦੌਰਾਨ ਆਗੂਆਂ ਨੇ ਕਬੱਡੀ, ਆਸਟ੍ਰੇਲੀਆਈ ਫੁੱਟਬਾਲ ਅਤੇ ਕ੍ਰਿਕਟ ਦੇ ਪ੍ਰਦਰਸ਼ਨੀ ਮੈਚਾਂ ਵਿੱਚ ਹਿੱਸਾ ਲੈ ਰਹੇ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਕੀਤੀ।
ਇਸ ਦੌਰੇ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਜੀਵੰਤ ਖੇਡ ਅਤੇ ਜਨ-ਸੰਪਰਕਾਂ ਨੂੰ ਪ੍ਰਦਰਸ਼ਿਤ ਕੀਤਾ।
***
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2283292)
आगंतुक पटल : 18
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam