ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ

Posted On: 11 JUL 2026 8:09AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਕਲੈਂਡ ਸਥਿਤ ਗੌਰਮਿੰਟ ਹਾਊਸ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਗੌਰਮਿੰਟ ਹਾਊਸ ਪਹੁੰਚਣ 'ਤੇ ਉਨ੍ਹਾਂ ਦਾ ਰਵਾਇਤੀ ਮਾਓਰੀ ਰੀਤੀ-ਰਿਵਾਜਾਂ ਨਾਲ ਸਵਾਗਤ ਕੀਤਾ ਗਿਆ। ਸਵਾਗਤ ਸਮਾਗਮ ਵਿੱਚ ਸ਼ਾਂਤੀ, ਸਨਮਾਨ ਅਤੇ ਪ੍ਰਾਹੁਣਚਾਰੀ ਦਾ ਪ੍ਰਤੀਕ ਮੰਨੀਆਂ ਜਾਣ ਵਾਲੀਆਂ ਰਵਾਇਤੀ ਮਾਓਰੀ ਰਸਮਾਂ ਸ਼ਾਮਲ ਸਨ। ਰਵਾਇਤੀ ਸਵਾਗਤ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਨੇ 'ਗਾਰਡ ਆਫ਼ ਆਨਰ' ਦਾ ਨਿਰੀਖਣ ਕੀਤਾ।

ਦੋਵਾਂ ਪ੍ਰਧਾਨ ਮੰਤਰੀਆਂ ਨੇ ਸੀਮਤ ਅਤੇ ਪ੍ਰਤੀਨਿਧ ਮੰਡਲ-ਪੱਧਰੀ ਫਾਰਮੈਟਾਂ ਵਿੱਚ ਵਿਆਪਕ ਦੁਵੱਲੀ ਗੱਲਬਾਤ ਕੀਤੀ। ਉਨ੍ਹਾਂ ਦੀ ਗੱਲਬਾਤ ਵਿੱਚ ਵਪਾਰ ਤੇ ਨਿਵੇਸ਼, ਰੱਖਿਆ ਤੇ ਸੁਰੱਖਿਆ, ਖੇਤੀਬਾੜੀ-ਤਕਨਾਲੋਜੀ, ਖੇਡਾਂ, ਸਿੱਖਿਆ, ਸੈਰ-ਸਪਾਟਾ, ਸੱਭਿਆਚਾਰ ਅਤੇ ਆਪਸੀ ਲੋਕ ਸੰਪਰਕਾਂ ਸਮੇਤ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂ ਸ਼ਾਮਲ ਰਹੇ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲੈ ਕੇ ਜਾਣ 'ਤੇ ਸਹਿਮਤੀ ਪ੍ਰਗਟਾਈ, ਜੋ ਭਾਰਤ-ਨਿਊਜ਼ੀਲੈਂਡ ਸਬੰਧਾਂ ਵਿੱਚ ਇੱਕ ਨਵੇਂ ਅਧਿਆਇ ਦਾ ਪ੍ਰਤੀਕ ਹਨ। ਉਨ੍ਹਾਂ ਨੇ ਆਪਸੀ ਹਿੱਤਾਂ ਦੇ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਦੋਵਾਂ ਨੇਤਾਵਾਂ ਨੇ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ਨੂੰ ਜਲਦ ਲਾਗੂ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ। ਦੋਵਾਂ ਪ੍ਰਧਾਨ ਮੰਤਰੀਆਂ ਨੇ ਸਾਲ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾ ਨਿਰਧਾਰਿਤ ਕੀਤਾ। ਆਗੂਆਂ ਨੇ ਖੇਤਰੀ ਅਤੇ ਆਲਮੀ ਘਟਨਾਵਾਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਬਹੁਪੱਖੀ ਮੰਚਾਂ 'ਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

ਗੱਲਬਾਤ ਤੋਂ ਬਾਅਦ ਦੋਵਾਂ ਪ੍ਰਧਾਨ ਮੰਤਰੀਆਂ ਦੀ ਮੌਜੂਦਗੀ ਵਿੱਚ ਰੱਖਿਆ ਤੇ ਸਮੁੰਦਰੀ ਸੁਰੱਖਿਆ, ਜਲ-ਸਰਵੇਖਣ, ਖੇਡਾਂ, ਆਫ਼ਤ ਪ੍ਰਬੰਧਨ, ਡੇਅਰੀ, ਸੈਰ-ਸਪਾਟਾ, ਸਮੁੰਦਰੀ ਵਿਰਾਸਤ, ਸੱਭਿਆਚਾਰ, ਖੁਰਾਕ ਤਕਨਾਲੋਜੀ ਅਤੇ ਮਹਾਸਾਗਰ ਖੋਜ ਦੇ ਖੇਤਰਾਂ ਵਿੱਚ ਕਈ ਸਮਝੌਤਾ ਪੱਤਰਾਂ (MoUs) ਅਤੇ ਸਹਿਮਤੀਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਨਤੀਜਿਆਂ ਦੀ ਸੂਚੀ ਇੱਥੇ ਵੇਖੀ ਜਾ ਸਕਦੀ ਹੈ [ਲਿੰਕ]। ਦੋਵਾਂ ਨੇਤਾਵਾਂ ਨੇ ਦੁਵੱਲੀ ਭਾਈਵਾਲੀ ਦੀ ਭਵਿੱਖੀ ਦਿਸ਼ਾ 'ਤੇ ਇੱਕ ਸਾਂਝਾ ਬਿਆਨ ਵੀ ਅਪਣਾਇਆ ਗਿਆ [ਲਿੰਕ]।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਅਤੇ ਪ੍ਰਾਹੁਣਚਾਰੀ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2284087) ਵਿਜ਼ੀਟਰ ਕਾਊਂਟਰ : 40