ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 13 JUL 2026 9:47PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ ;

 “ਪੱਛਮੀ ਬੰਗਾਲ ਦੇ ਦੱਖਣ-24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ਬੇਹੱਦ ਦੁਖਦਾਈ ਹਨ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਤੋਂ ਛੇਤੀ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ । ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2284435) ਵਿਜ਼ੀਟਰ ਕਾਊਂਟਰ : 38