ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ

Posted On: 15 JUL 2026 12:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇੱਕ ਮਜ਼ਬੂਤ ​​ਥੰਮ੍ਹ ਅਤੇ ਰਾਸ਼ਟਰ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੀ ਇੱਕ ਬੇਮਿਸਾਲ ਸ਼ਖ਼ਸੀਅਤ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਾਰਿਆਂ ਦੇ ਵਿਕਾਸ ਅਤੇ ਵਾਂਝੇ ਵਰਗਾਂ ਦੀ ਭਲਾਈ ਲਈ ਥਿਰੂ ਕੇ. ਕਾਮਰਾਜ ਜੀ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

 ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇੱਕ ਮਹਾਨ ਆਗੂ ਅਤੇ ਬੇਮਿਸਾਲ ਜਨਤਕ ਨੇਤਾ ਵਜੋਂ ਉਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਨਿਰਮਾਣ ਲਈ ਸਮਰਪਿਤ ਕਰ ਦਿੱਤਾ। ਸਿੱਖਿਆ, ਸਾਰਿਆਂ ਦੇ ਵਿਕਾਸ ਅਤੇ ਵਾਂਝੇ ਵਰਗਾਂ ਦੀ ਭਲਾਈ ਵਰਗੇ ਖੇਤਰਾਂ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਦਾ ਮਾਰਗ-ਦਰਸ਼ਨ ਕਰਦੀ ਰਹੇਗੀ ।

*****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2284983) ਵਿਜ਼ੀਟਰ ਕਾਊਂਟਰ : 54