ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਕਤਰ ਦੇ ਫ਼ਾਦਰ ਅਮੀਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਪ੍ਰਧਾਨ ਮੰਤਰੀ ਨੇ ਫ਼ਾਦਰ ਅਮੀਰ ਦੀ ਦੂਰ-ਅੰਦੇਸ਼ੀ ਲੀਡਰਸ਼ਿਪ ਅਤੇ ਭਾਰਤ-ਕਤਰ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ
ਦੋਵਾਂ ਆਗੂਆਂ ਨੇ ਫ਼ਾਦਰ ਅਮੀਰ ਦੀ ਵਿਰਾਸਤ ਨੂੰ ਅੱਗੇ ਵਧਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ
Posted On:
16 JUL 2026 9:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਤਰ ਦੇ ਅਮੀਰ, ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਕਤਰ ਦੇ ਪਿਤਾ ਅਮੀਰ (ਸਾਬਕਾ ਅਮੀਰ) ਮਹਾਮਹਿਮ ਸ਼ੇਖ ਹਮਦ ਬਿਨ ਖ਼ਲੀਫ਼ਾ ਅਲ ਥਾਨੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਆਧੁਨਿਕ ਕਤਰ ਦੇ ਪ੍ਰਮੁੱਖ ਆਰਕੀਟੈਕਟ (ਕਾਰੀਗਰ) ਵਜੋਂ ਫ਼ਾਦਰ ਅਮੀਰ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਉਹਨਾਂ ਦੀ ਦੂਰ-ਅੰਦੇਸ਼ੀ ਲੀਡਰਸ਼ਿਪ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਇਹਨਾਂ ਸਾਲਾਂ ਦੌਰਾਨ ਭਾਰਤ-ਕਤਰ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਹਨਾਂ ਦੀ ਅਹਿਮ ਭੂਮਿਕਾ ਅਤੇ ਭਾਰਤ ਤੇ ਕਤਰ ਵਿੱਚ ਵਸੇ ਭਾਰਤੀ ਭਾਈਚਾਰੇ ਪ੍ਰਤੀ ਉਹਨਾਂ ਦੇ ਡੂੰਘੇ ਪਿਆਰ ਨੂੰ ਵੀ ਯਾਦ ਕੀਤਾ।
ਕਤਰ ਦੇ ਅਮੀਰ ਨੇ ਪ੍ਰਧਾਨ ਮੰਤਰੀ ਦੇ ਫ਼ੋਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਇਸ ਔਖੇ ਸਮੇਂ ਵਿੱਚ ਉਹਨਾਂ ਦੇ ਦਿਲਾਸੇ ਅਤੇ ਹਮਦਰਦੀ ਭਰੇ ਸ਼ਬਦਾਂ ਦੀ ਸ਼ਲਾਘਾ ਕੀਤੀ।
ਦੋਵਾਂ ਆਗੂਆਂ ਨੇ ਫ਼ਾਦਰ ਅਮੀਰ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਭਾਰਤ-ਕਤਰ ਰਣਨੀਤਕ ਭਾਈਵਾਲੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਉਨ੍ਹਾਂ ਨੇ ਆਪਸੀ ਨਜ਼ਦੀਕੀ ਸੰਪਰਕ ਬਣਾਈ ਰੱਖਣ 'ਤੇ ਵੀ ਸਹਿਮਤੀ ਪ੍ਰਗਟਾਈ।
*****
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2285632)
ਵਿਜ਼ੀਟਰ ਕਾਊਂਟਰ : 43
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam