ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖ਼ਿਤਾਬ ਜਿੱਤਣ 'ਤੇ ਪੀਵੀ ਸਿੰਧੂ ਨੂੰ ਵਧਾਈ ਦਿੱਤੀ
Posted On:
19 JUL 2026 7:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੀ ਬਿਹਤਰੀਨ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਜਾਪਾਨ ਓਪਨ 2026 ਦਾ ਖ਼ਿਤਾਬ ਜਿੱਤਣ 'ਤੇ ਵਧਾਈ ਦਿੱਤੀ। ਉਹ ਇਸ ਇਤਿਹਾਸਕ ਉਪਲਬਧੀ ਨੂੰ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਪੀਵੀ ਸਿੰਧੂ ਦਾ ਦ੍ਰਿੜ੍ਹ ਸੰਕਲਪ ਅਤੇ ਬੇਮਿਸਾਲ ਹੁਨਰ ਦੇਖਣ ਨੂੰ ਮਿਲਿਆ ਅਤੇ ਉਹ ਦੇਸ਼ ਭਰ ਦੇ ਅਣਗਿਣਤ ਨੌਜਵਾਨ ਖਿਡਾਰੀਆਂ ਨੂੰ ਖੇਡਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
ਭਾਰਤੀ ਬੈਡਮਿੰਟਨ ਲਈ ਇੱਕ ਇਤਿਹਾਸਕ ਪ੍ਰਾਪਤੀ!
ਜਪਾਨ ਓਪਨ 2026 ਵਿੱਚ ਜਿੱਤ ਹਾਸਲ ਕਰਨ 'ਤੇ ਪੀਵੀ ਸਿੰਧੂ ਨੂੰ ਵਧਾਈ। ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਤੇ ਅਸਾਧਾਰਨ ਹੁਨਰ ਦੇਖਣ ਨੂੰ ਮਿਲਿਆ। ਇਹ ਉਪਲਬਧੀ ਇਸ ਲਈ ਹੋਰ ਵੀ ਖ਼ਾਸ ਹੈ ਕਿਉਂਕਿ ਉਹ ਇਹ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਹਨ। ਇਹ ਦੇਸ਼ ਭਰ ਦੇ ਅਣਗਿਣਤ ਨੌਜਵਾਨ ਖਿਡਾਰੀਆਂ ਨੂੰ ਖੇਡਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।
@Pvsindhu1
*********
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2286434)
ਵਿਜ਼ੀਟਰ ਕਾਊਂਟਰ : 47