ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਸਮਰਪਣ ਅਤੇ ਦ੍ਰਿੜ੍ਹ ਯਤਨਾਂ ਦੇ ਮਹੱਤਵ ’ਤੇ ਜ਼ੋਰ ਦਿੱਤਾ
ਪ੍ਰਧਾਨ ਮੰਤਰੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਰੇਲਗੱਡੀ ਦੀ ਸ਼ੁਰੂਆਤ ’ਤੇ ਖ਼ੁਸ਼ੀ ਪ੍ਰਗਟਾਈ
Posted On:
17 JUL 2026 2:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਹਰ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਮਰਪਣ ਅਤੇ ਦ੍ਰਿੜ੍ਹ ਯਤਨਾਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ:
"प्रभूतं कार्यमल्पं वा यन्नरः कर्तुमिच्छति।
सर्वारम्भेण तत् कार्यं सिंहादेकं प्रचक्षते।।"
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਨੂੰ ਆਪਣੀ ਪਹਿਲੀ ਹਾਈਡ੍ਰੋਜਨ ਰੇਲਗੱਡੀ ਮਿਲਣ ਦਾ ਸੁਪਨਾ ਸਾਕਾਰ ਹੋ ਗਿਆ ਹੈ, ਜੋ ਕਿ ਸਾਫ਼-ਸੁਥਰੀ, ਗ੍ਰੀਨ ਅਤੇ ਭਵਿੱਖ ਲਈ ਲਾਹੇਵੰਦ ਆਵਾਜਾਈ ਪ੍ਰਣਾਲੀ ਦਾ ਨਿਰਮਾਣ ਕਰਨ ਦੇ ਦੇਸ਼ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਪੋਸਟ ਕੀਤਾ:
ਅੱਜ ਭਾਰਤ ਨੂੰ ਪਹਿਲੀ ਹਾਈਡ੍ਰੋਜਨ ਰੇਲਗੱਡੀ ਮਿਲਣ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਇਹ ਆਤਮ-ਨਿਰਭਰ ਭਾਰਤ ਅਤੇ ਟਿਕਾਊ ਵਿਕਾਸ ਦੀ ਦਿਸ਼ਾ ਵਿੱਚ ਇੱਕ ਬਹੁਤ ਵੱਡਾ ਦਿਨ ਹੈ। ਮੈਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ ਵਧਾਈ ਦਿੰਦਾ ਹਾਂ।
"प्रभूतं कार्यमल्पं वा यन्नरः कर्तुमिच्छति।
सर्वारम्भेण तत् कार्यं सिंहादेकं प्रचक्षते।।"
*****
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2286436)
ਵਿਜ਼ੀਟਰ ਕਾਊਂਟਰ : 31
Read this release in:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam