ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲਾ
azadi ka amrit mahotsav

ਸਰਕਾਰ ਬੁਨਿਆਦੀ ਢਾਂਚੇ, ਡਿਜੀਟਲ ਸੁਧਾਰਾਂ ਅਤੇ ਪਸ਼ੂ ਚਿਕਿਤਸਾ ਸੇਵਾਵਾਂ ਰਾਹੀਂ ਡੇਅਰੀ ਅਤੇ ਪਸ਼ੂ ਧਨ ਖੇਤਰ ਨੂੰ ਮਜ਼ਬੂਤ ​​ਬਣਾ ਰਹੀ ਹੈ

प्रविष्टि तिथि: 21 JUL 2026 4:19PM by PIB Chandigarh

ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ, ਸ਼੍ਰੀ ਰਾਜੀਵ ਰੰਜਨ ਸਿੰਘ ਨੇ ਲੋਕ ਸਭਾ ਵਿੱਚ ਦੱਸਿਆ ਕਿ ਸਰਕਾਰ ਬੁਨਿਆਦੀ ਢਾਂਚੇ, ਪਸ਼ੂ ਚਿਕਿਤਸਾ ਸੇਵਾਵਾਂ ਵਿੱਚ ਸੁਧਾਰ, ਡਿਜੀਟਲ ਪਸ਼ੂ ਧਨ ਪ੍ਰਬੰਧਨ ਨੂੰ ਉਤਸ਼ਾਹਿਤ ਕਰਕੇ ਅਤੇ ਡੇਅਰੀ ਕਿਸਾਨਾਂ ਦੀ ਸਹਾਇਤਾ ਕਰਕੇ ਦੇਸ਼ ਵਿੱਚ ਡੇਅਰੀ ਅਤੇ ਪਸ਼ੂ ਧਨ ਖੇਤਰ ਨੂੰ ਮਜ਼ਬੂਤ ​ ਬਣਾਉਣ ਦੀਆਂ ਕਈ ਪਹਿਲਕਦਮੀਆਂ ਲਾਗੂ ਕਰ ਰਹੀ ਹੈ।

  1. ਦੁੱਧ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਕੋਈ ਪ੍ਰਸਤਾਵ ਨਹੀਂ ।

ਦੁੱਧ ਦੀ ਕੀਮਤ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਸ਼੍ਰੀ ਰਾਜੀਵ ਰੰਜਨ ਸਿੰਘ ਨੇ ਕਿਹਾ ਕਿ ਦੁੱਧ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਾਗੂ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਦੁੱਧ ਦੀਆਂ ਕੀਮਤਾਂ ਬਾਜ਼ਾਰ ਦੀਆਂ ਸਥਿਤੀਆਂ ਦੇ ਅਧਾਰ ਤੇ ਡੇਅਰੀ ਸਹਿਕਾਰੀ ਸਭਾਵਾਂ ਅਤੇ ਨਿੱਜੀ ਡੇਅਰੀਆਂ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ।

ਸ਼੍ਰੀ ਸਿੰਘ ਨੇ ਕਿਹਾ ਕਿ ਸਰਕਾਰ ਦੁੱਧ ਦੀ ਖਰੀਦ ਵਧਾਉਣ, ਪ੍ਰੋਸੈਸਿੰਗ ਸਮਰੱਥਾ ਦਾ ਵਿਸਤਾਰ ਕਰਨ, ਪਿੰਡ-ਪੱਧਰੀ ਡੇਅਰੀ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ​​ਕਰਨ, ਦੁੱਧ ਦੀ ਗੁਣਵੱਤਾ ਜਾਂਚ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਦੇਸ਼ ਭਰ ਵਿੱਚ ਆਧੁਨਿਕ ਡੇਅਰੀ ਬੁਨਿਆਦੀ ਢਾਂਚਾ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਰਾਹੀਂ ਡੇਅਰੀ ਕਿਸਾਨਾਂ ਨੂੰ ਨਿਰੰਤਰ ਸਮਰਥਨ ਦੇ ਰਹੀ ਹੈ।

2. ਪਸ਼ੂ ਪਾਲਣ ਬੁਨਿਆਦੀ ਢਾਂਚਾ ਵਿਕਾਸ ਫੰਡ - ਏਐੱਚਆਈਡੀਐੱਫ ਪਸ਼ੂ ਪਾਲਣ ਬੁਨਿਆਦੀ ਢਾਂਚਾ ਅਤੇ ਕਿਸਾਨਾਂ ਦੀ ਆਮਦਨ ਨੂੰ ਉਤਸ਼ਾਹਿਤ ਕਰ ਰਿਹਾ ਹੈ

ਪਸ਼ੂ ਪਾਲਣ ਬੁਨਿਆਦੀ ਢਾਂਚਾ ਵਿਕਾਸ ਫੰਡ ਨਾਲ ਸੰਬੰਧਿਤ ਇੱਕ ਸਵਾਲ ਦੇ ਜਵਾਬ ਵਿੱਚ, ਸ਼੍ਰੀ ਰਾਜੀਵ ਰੰਜਨ ਸਿੰਘ ਨੇ ਕਿਹਾ ਕਿ ਇਹ ਯੋਜਨਾ ਡੇਅਰੀ ਪ੍ਰੋਸੈਸਿੰਗ, ਮੀਟ ਪ੍ਰੋਸੈਸਿੰਗ, ਪਸ਼ੂ ਫੀਡ ਪਲਾਂਟਾਂ ਅਤੇ ਮੁੱਲ ਵਾਧੇ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ।

ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਵਿਭਾਗ ਵਿਆਪਕ ਭਾਗੀਦਾਰੀ ਦੇ ਲਈ ਰਾਜ ਸਰਕਾਰਾਂ, ਸਾਂਝੇ ਸੇਵਾ ਕੇਂਦਰਾਂ ਅਤੇ ਉਦਯੋਗ ਸੰਗਠਨਾਂ ਦੁਆਰਾ ਨਿਯਮਿਤ  ਤੌਰ ‘ਤੇ ਜਾਗਰੂਕਤਾ ਪ੍ਰੋਗਰਾਮ, ਹਿੱਤਧਾਰਕ ਮੀਟਿੰਗਾਂ, ਸਿਖਲਾਈ ਸੈਸ਼ਨਾਂ ਅਤੇ ਆਊਟਰੀਚ ਗਤੀਵਿਧੀਆਂ ਦਾ ਆਯੋਜਨ ਕਰਦਾ ਹੈ । ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਬੁਨਿਆਦੀ ਢਾਂਚਾ ਵਿਕਾਸ ਫੰਡ ਦੇ ਤਹਿਤ ਸਥਾਪਿਤ ਬੁਨਿਆਦੀ ਢਾਂਚਾ ਪਸ਼ੂ ਪਾਲਕਾਂ ਨੂੰ ਬਾਜ਼ਾਰਾਂ ਤੱਕ ਪਹੁੰਚਣ ਵਿੱਚ ਮਦਦ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਬਿਹਤਰ ਕੀਮਤਾਂ ਦਿਵਾ ਰਿਹਾ ਹੈ।

3, ਰਾਸ਼ਟਰੀ ਡਿਜੀਟਲ ਪਸ਼ੂਧਨ ਮਿਸ਼ਨ: ਸੁਰੱਖਿਅਤ ਡਿਜੀਟਲ ਪਸ਼ੂ ਪਛਾਣ

ਰਾਸ਼ਟਰੀ ਡਿਜੀਟਲ ਪਸ਼ੂਧਨ ਮਿਸ਼ਨ (ਐੱਨਡੀਐਲਐਮ) ਨਾਲ ਸੰਬੰਧਿਤ ਇੱਕ ਸਵਾਲ ਦੇ ਜਵਾਬ ਵਿੱਚ, ਸ਼੍ਰੀ ਸਿੰਘ ਨੇ ਕਿਹਾ ਕਿ ਹਰੇਕ ਰਜਿਸਟਰਡ ਪਸ਼ੂ ਨੂੰ ਇੱਕ ਵਿਲੱਖਣ 12-ਅੰਕਾਂ ਵਾਲਾ ਟੈਗ ਆਈਡੀ ਦਿੱਤਾ ਜਾਂਦਾ ਹੈ,ਜਿਸ ਵਿੱਚ ਪਸ਼ੂ ਦੇ ਪੂਰੇ ਜੀਵਨ ਕਾਲ ਦੌਰਾਨ ਟੀਕਾਕਰਨ, ਪ੍ਰਜਨਨ, ਇਲਾਜ ਅਤੇ ਹੋਰ ਪਸ਼ੂ ਚਿਕਿਤਸਾ ਸੇਵਾਵਾਂ ਦਾ ਡਿਜੀਟਲ ਰਿਕਾਰਡ ਰੱਖਿਆ ਜਾਂਦਾ ਹੈ।

ਕੇਂਦਰੀ ਮੰਤਰੀ ਨੇ ਦੱਸਿਆ ਕਿ ਸਬੰਧਿਤ ਪੋਰਟਲ ਪਸ਼ੂਧਨ ਸਬੰਧੀ ਡੇਟਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਡਵਾਂਸਡ ਐੱਨਕ੍ਰਿਪਸ਼ਨ ਸਟੈਂਡਰਡ-256 ਅਤੇ ਟ੍ਰਾਂਸਪੋਰਟ ਲੇਅਰ ਸੁਰੱਖਿਆ ਦੀ ਵਰਤੋਂ ਕਰਦਾ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਮੋਬਾਈਲ ਵੈਟਰਨਰੀ ਯੂਨਿਟਾਂ ਨੂੰ ਅਜੇ ਤੱਕ ਪੋਰਟਲ ਨਾਲ ਜੋੜਿਆ ਨਹੀਂ ਗਿਆ ਹੈ ਅਤੇ ਬੈਂਕਿੰਗ ਐਪਲੀਕੇਸ਼ਨ ਪ੍ਰੋਗਰਾਮਿੰਗ ਇੰਟਰਫੇਸ ਨਾਲ ਲਿੰਕ ਨਾਲ ਜੋੜਨ ਲਈ ਅਜੇ ਤੱਕ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ ਹੈ।

4. ਡੇਅਰੀ ਵਿਕਾਸ ਪਹਿਲਕਦਮੀਆਂ ਦਾ ਦੇਸ਼ ਭਰ ਵਿੱਚ ਵਿਸਥਾਰ

ਡੇਅਰੀ ਵਿਕਾਸ ਸਬੰਧਿਤ ਇੱਕ ਸਵਾਲ ਦੇ ਜਵਾਬ ਵਿੱਚ, ਸ਼੍ਰੀ ਰਾਜੀਵ ਰੰਜਨ ਸਿੰਘ ਨੇ ਕਿਹਾ ਕਿ ਸਰਕਾਰ ਦੁੱਧ ਦਾ ਉਤਪਾਦਨ ਵਧਾਉਣ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨ ਅਤੇ ਗ੍ਰਾਮੀਣ ਰੁਜ਼ਗਾਰ ਪੈਦਾ ਕਰਨ ਲਈ ਕਈ ਪ੍ਰਮੁੱਖ ਪ੍ਰੋਗਰਾਮ ਲਾਗੂ ਕਰ ਰਹੀ ਹੈ।

ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਰਾਸ਼ਟਰੀ ਪਸ਼ੂਧਨ ਮਿਸ਼ਨ (ਐੱਨਐੱਲਐਮ), ਪਸ਼ੂਧਨ ਸਿਹਤ ਅਤੇ ਰੋਗ ਨਿਯੰਤਰਣ ਪ੍ਰੋਗਰਾਮ (ਐਲਐੱਚਡੀਸੀਪੀ), ਅਤੇ ਪਸ਼ੂ ਪਾਲਣ ਬੁਨਿਆਦੀ ਢਾਂਚਾ ਵਿਕਾਸ ਫੰਡ (ਏਐੱਚਆਈਡੀਐੱਫ) ਵਰਗੀਆਂ ਯੋਜਨਾਵਾਂ ਉੱਦਮਤਾ, ਪਸ਼ੂਆਂ ਦੀ ਨਸਲ ਸੁਧਾਰ, ਰੋਗ ਨਿਯੰਤਰਣ, ਪਸ਼ੂ ਚਿਕਿਤਸਾ ਬੁਨਿਆਦੀ ਢਾਂਚੇ ਅਤੇ ਕਿਫਾਇਤੀ ਪਸ਼ੂਆਂ ਦੀਆਂ ਦਵਾਈਆਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਵਿੱਚ 4,700.13 ਕਰੋੜ ਰੁਪਏ  ਦੇ 113 ਏਐੱਚਆਈਡੀਐੱਫ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ 123.46 ਕਰੋੜ ਰੁਪਏ ਦੀ ਵਿਆਜ ਸਬਸਿਡੀ ਜਾਰੀ ਕੀਤੀ ਗਈ ਹੈ।

***************


ਐੱਸਐੱਮ/ਬਲਜੀਤ


(रिलीज़ आईडी: 2287740) आगंतुक पटल : 8
इस विज्ञप्ति को इन भाषाओं में पढ़ें: English , Urdu , हिन्दी , Gujarati