ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਮਾਨਿਆ ਤਿਲਕ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
Posted On:
23 JUL 2026 8:12AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਮਾਨਿਆ ਤਿਲਕ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਲੋਕਮਾਨਿਆ ਤਿਲਕ ਨੇ ਰਾਸ਼ਟਰਵਾਦ ਦੀ ਭਾਵਨਾ ਨੂੰ ਜਗਾਇਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਨਤਕ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ।
ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਸਾਡੀ ਸੰਸਕ੍ਰਿਤੀ ਦੇ ਪ੍ਰਸਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨ ਵੀ ਓਨੇ ਹੀ ਪ੍ਰੇਰਨਾਦਾਇਕ ਸਨ। ਸ਼੍ਰੀ ਮੋਦੀ ਨੇ ਧਿਆਨ ਦਿਵਾਇਆ ਕਿ ਉਨ੍ਹਾਂ ਦੀਆਂ ਲਿਖਤਾਂ ਨੇ ਲੋਕਾਂ ਨੂੰ ਨਵਾਂ ਆਤਮ-ਵਿਸ਼ਵਾਸ ਦਿੱਤਾ ਅਤੇ ਮਾਣ ਦੀ ਭਾਵਨਾ ਨੂੰ ਅੱਗੇ ਵਧਾਇਆ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
"ਲੋਕਮਾਨਿਆ ਤਿਲਕ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ। ਭਾਰਤ ਦੇ ਆਜ਼ਾਦੀ ਸੰਗਰਾਮ ਦੀ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ, ਉਨ੍ਹਾਂ ਨੇ ਰਾਸ਼ਟਰਵਾਦ ਦੀ ਭਾਵਨਾ ਨੂੰ ਜਗਾਇਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਨਤਕ ਸੇਵਾ ਵਿੱਚ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ। ਸਾਡੀ ਸੰਸਕ੍ਰਿਤੀ ਦੇ ਪ੍ਰਸਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਨ੍ਹਾਂ ਦੇ ਯਤਨ ਵੀ ਓਨੇ ਹੀ ਪ੍ਰੇਰਨਾਦਾਇਕ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਲੋਕਾਂ ਨੂੰ ਨਵਾਂ ਆਤਮ-ਵਿਸ਼ਵਾਸ ਦਿੱਤਾ ਅਤੇ ਮਾਣ ਦੀ ਭਾਵਨਾ ਨੂੰ ਅੱਗੇ ਵਧਾਇਆ।"
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2288362)
ਵਿਜ਼ੀਟਰ ਕਾਊਂਟਰ : 39
Read this release in:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam