ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਪੇਪਰ ਲੀਕ ਮਾਮਲਿਆਂ ਵਿੱਚ ਫਾਸਟ-ਟਰੈਕ ਅਦਾਲਤਾਂ ਗਠਿਤ ਕਰਨ ਦਾ ਐਲਾਨ ਕੀਤਾ

Posted On: 23 JUL 2026 9:46AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ਿਕਰ ਕੀਤਾ ਕਿ ਦੇਸ਼ ਦੇ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਉੱਜਵਲ ਭਵਿੱਖ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੇਪਰ ਲੀਕ ਵਿੱਚ ਸ਼ਾਮਲ ਲੋਕਾਂ ਨੂੰ ਜਲਦੀ ਅਤੇ ਸਖ਼ਤ ਸਜ਼ਾ ਦੇਣ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ। ਸ਼੍ਰੀ ਮੋਦੀ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਜ਼ਰੂਰੀ ਕਦਮ ਚੁੱਕਣ ਦੇ ਲਈ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਦੀ ਲੜੀ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਪ੍ਰਧਾਨ ਮੰਤਰੀ ਨੇ ਸਖ਼ਤ ਸੰਦੇਸ਼ ਦਿੰਦੇ ਹੋਏ ਸਪਸ਼ਟ ਕੀਤਾ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ:

 “ਦੇਸ਼ ਦੇ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਭਵਿੱਖ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

ਪੇਪਰ ਲੀਕ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦੇਣ ਲਈ, ਮੁਕੱਦਮੇ ਨੂੰ ਤੇਜ਼ ਕਰਨ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ।

ਪੇਪਰ ਲੀਕ ਦੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਖ਼ਤ ਸਜ਼ਾ ਦੇਣ ਲਈ, ਕੇਸਾਂ ਦੇ ਤੁਰੰਤ ਨਿਪਟਾਰੇ ਲਈ ਫਾਸਟ-ਟਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧ ਵਿੱਚ ਹੁਕਮ ਦੇ ਦਿੱਤੇ ਗਏ ਹਨ ਕਿ ਸਬੰਧਤ ਵਿਭਾਗ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ।

ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਲਏ ਜਾ ਰਹੇ ਫ਼ੈਸਲਿਆਂ ਦੀ ਲੜੀ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2288365) ਵਿਜ਼ੀਟਰ ਕਾਊਂਟਰ : 45