ਸਿੱਖਿਆ ਮੰਤਰਾਲਾ
ਵਿਕਸਿਤ ਭਾਰਤ 2047 ਲਈ ਭਵਿੱਖ ਦੇ ਅਨੁਸਾਰ ਸਿੱਖਿਆ ਪ੍ਰਣਾਲੀ ਦੇ ਨਿਰਮਾਣ ਵਿੱਚ ਕੇਂਦਰ ਅਤੇ ਰਾਜ ਬਰਾਬਰ ਭਾਗੀਦਾਰ ਹਨ-ਸ਼੍ਰੀ ਧਰਮੇਂਦਰ ਪ੍ਰਧਾਨ
“ਸਾਡੀ ਸਮੂਹਿਕ ਸਫ਼ਲਤਾ ਦਾ ਮੁਲਾਂਕਣ ਸਾਡੇ ਦੁਆਰਾ ਪ੍ਰਾਪਤ ਕੀਤੇ ਗਏ ਵਿਦਿਅਕ ਨਤੀਜਿਆਂ ਅਤੇ ਹਰੇਕ ਬੱਚੇ ਲਈ ਪੈਦਾ ਕੀਤੇ ਗਏ ਮੌਕਿਆਂ ਦੇ ਅਧਾਰ ‘ਤੇ ਕੀਤਾ ਜਾਵੇਗਾ।” ਕੇਂਦਰੀ ਸਿੱਖਿਆ ਮੰਤਰੀ
ਸ਼੍ਰੀ ਧਰਮੇਂਦਰ ਪ੍ਰਧਾਨ ਨੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੀ ਕੇਂਦਰੀ ਸਪਾਂਸਰਡ ਯੋਜਨਾਵਾਂ ਦੀ ਸਮੀਖਿਆ ਲਈ ਆਯੋਜਿਤ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਦੋ ਦਿਨਾਂ ਸੰਮੇਲਨ ਦੀ ਪ੍ਰਧਾਨਗੀ ਕੀਤੀ
प्रविष्टि तिथि:
22 JUL 2026 8:02PM by PIB Chandigarh
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਕਿਹਾ ਕਿ ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਨ ਵਿੱਚ ਕੇਂਦਰ ਅਤੇ ਰਾਜ ਬਰਾਬਰ ਭਾਗੀਦਾਰ ਹਨ। ਉਹ ਨਵੀਂ ਦਿੱਲੀ ਸਥਿਤ ਆਈਸੀਏਆਰ ਰਾਸ਼ਟਰੀ ਖੇਤੀਬਾੜੀ ਵਿਗਿਆਨ ਕੈਂਪਸ (ਐੱਨਏਐੱਸਸੀ) ਵਿੱਚ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ (ਡੀਓਐੱਸਈਐੱਲ) ਦੀ ਕੇਂਦਰੀ ਸਪਾਂਸਰ ਯੋਜਨਾਵਾਂ ਦੀ ਸਮੀਖਿਆ ਲਈ ਆਯੋਜਿਤ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਦੋ ਦਿਨਾਂ ਸੰਮੇਲਨ ਦੀ ਪ੍ਰਧਾਨਗੀ ਕਰ ਰਹੇ ਸਨ।

ਆਪਣੇ ਸੰਬੋਧਨ ਵਿੱਚ ਸ਼੍ਰੀ ਪ੍ਰਧਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸੰਮੇਲਨ ਕੇਂਦਰ ਅਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਸਹਿਯੋਗ ਨੂੰ ਮਜ਼ਬੂਤ ਕਰਨ, ਸਰਵੋਤਮ ਪ੍ਰਥਾਵਾਂ ਨੂੰ ਸਾਂਝਾ ਕਰਨ ਅਤੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020 ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਕੇਂਦਰੀ ਸਪਾਂਸਰ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਲਈ ਇੱਕ ਕੀਮਤੀ ਮੰਚ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਚਾਰ-ਵਟਾਂਦਰਾ ਭਵਿੱਖ ਲਈ ਤਿਆਰ, ਸਮਾਵੇਸ਼ੀ ਅਤੇ ਉੱਚ ਗੁਣਵੱਤਾ ਵਾਲੀ ਸਕੂਲੀ ਸਿੱਖਿਆ ਪ੍ਰਣਾਲੀ ਦੇ ਨਿਰਮਾਣ ਦੇ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਆਗਾਮੀ ਤਰੱਕੀ ਸਮੀਖਿਆ ਵਿੱਚ ਯੋਗਦਾਨ ਦੇਵੇਗਾ।

ਸ਼੍ਰੀ ਪ੍ਰਧਾਨ ਨੇ ਸਮੁੱਚੀ ਸਿੱਖਿਆ, ਪੀਐੱਮ ਸ਼੍ਰੀ, ਨਿਪੁਨ ਭਾਰਤ, ਪੀਐੱਮ ਪੋਸ਼ਣ ਅਤੇ ਉੱਲਾਸ ਜਿਹੀਆਂ ਪਹਿਲਕਦਮੀਆਂ ਰਾਹੀਂ ਸਕੂਲੀ ਸਿੱਖਿਆ ਵਿੱਚ ਹੋਈ ਤਰੱਕੀ ਨੂੰ ਉਜਾਗਰ ਕੀਤਾ ਅਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਨੂੰ ਮਜ਼ਬੂਤ ਕਰਨ, ਅਧਿਆਪਕਾਂ ਨੂੰ ਸਸ਼ਕਤ ਬਣਾਉਣ, ਤਕਨਾਲੋਜੀ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਲਾਭ ਚੁੱਕਣ, ਨਵੀਨਤਾ ਨੂੰ ਹੁਲਾਰਾ ਦੇਣ ਅਤੇ 2047 ਦੇ ਵਿਕਸਿਤ ਭਾਰਤ ਦੇ ਟੀਚੇ ਦੀ ਦਿਸ਼ਾ ਵਿੱਚ ਹਰੇਕ ਸਿਖਿਆਰਥੀ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਦੇ ਰਹਿਣ। ਮੰਤਰੀ ਨੇ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਲਿਆਉਣ ਲਈ ਬੱਚਿਆਂ ਦੀ ਮਾਤ੍ਰ ਭਾਸ਼ਾ ਅਤੇ ਬਹੁਭਾਸ਼ਾਵਾਦ ਨੂੰ ਹੁਲਾਰਾ ਦੇਣ।
ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ, ਕੌਸ਼ਲ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ ਸ਼੍ਰੀ ਜਯੰਤ ਚੌਧਰੀ ਨੇ ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ਲਈ ਕੇਂਦਰ ਅਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸਹਿਯੋਗਾਤਮਕ ਯਤਨਾਂ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਇਸ ਸੰਮੇਲਨ ਦਾ ਉਦੇਸ਼ ਇੱਕ ਸਮਾਨ, ਸਮਾਵੇਸ਼ੀ ਅਤੇ ਗੁਣਵੱਤਾਪੂਰਨ ਸਕੂਲੀ ਸਿੱਖਿਆ ਪ੍ਰਣਾਲੀ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣਾ ਹੈ, ਜੋ ਵਿਕਸਿਤ ਭਾਰਤ 2047 ਦੇ ਟੀਚੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਦੇਵੇਗਾ। ਸੈਸ਼ਨਾਂ ਵਿੱਚ ਕੇਂਦਰੀ ਸਪਾਂਸਰ ਯੋਜਨਾਵਾਂ ਦੇ ਲਾਗੂਕਰਨ ਨੂੰ ਮਜ਼ਬੂਤ ਕਰਨ ਅਤੇ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ। ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀਆਂ ਨੇ ਕੇਂਦਰ-ਰਾਜ ਸਹਿਯੋਗ, ਗਿਆਨ ਸਾਂਝਾਕਰਣ ਅਤੇ ਹਰੇਕ ਸਿਖਿਆਰਥੀ ਲਈ ਸਮਾਨ, ਸਮਾਵੇਸ਼ੀ ਅਤੇ ਗੁਣਵੱਤਾਪੂਰਨ ਸਿੱਖਿਆ ਨੂੰ ਯਕੀਨੀ ਬਣਾਉਣ ਦੀ ਸਾਂਝੀ ਵਚਨਬੱਧਤਾ ਦੇ ਮਹੱਤਵ ਨੂੰ ਦੁਹਰਾਇਆ।

ਸੰਮੇਲਨ ਦੇ ਪਹਿਲੇ ਦਿਨ, ਸਿੱਖਿਆ ਵਿਭਾਗ (DoSEL) ਦੇ ਵਧੀਕ ਸਕੱਤਰ ਸ਼੍ਰੀ ਧੀਰਜ ਸਾਹੂ ਨੇ ਸਮੁੱਚੀ ਸਿੱਖਿਆ ਅਤੇ ਪ੍ਰਗਤੀ ਢਾਂਚੇ ਦੇ ਤਹਿਤ ਵਿਚਾਰਨ ਵਾਲੇ ਮੁੱਦਿਆਂ ‘ਤੇ ਅਤੇ ਡਿਪਟੀ ਜਨਰਲ ਡਾਇਰੈਕਟਰ ਡਾ. ਪੰਕਜ ਕੇਪੀ ਸ਼੍ਰੇਅਸਕਰ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵਿਦਿਅਕ ਸੰਕੇਤਕਾਂ ਦੀ ਸਥਿਤੀ ‘ਤੇ ਪੇਸ਼ਕਾਰੀਆਂ ਦਿੱਤੀਆਂ। DoSEL ਦੇ ਸੰਯੁਕਤ ਸਕੱਤਰ ਡਾ. ਅਮਰਪ੍ਰੀਤ ਦੁੱਗਲ ਅਤੇ ਆਰਥਿਕ ਸਲਾਹਕਾਰ ਸੁਸ਼੍ਰੀ ਏ. ਸ੍ਰੀਜਾ ਨੇ ਵੀ ਕੇਂਦਰੀ ਸਿੱਖਿਆ ਮੰਤਰਾਲੇ ਅਤੇ ਰਾਜਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਕਾਰਵਾਈ ਵਿੱਚ ਹਿੱਸਾ ਲਿਆ।

*****
ਆਰਆਰਟੀਐੱਨ/ਬਲਜੀਤ
(रिलीज़ आईडी: 2288379)
आगंतुक पटल : 5