ਗ੍ਰਹਿ ਮੰਤਰਾਲਾ
ਗ੍ਰਹਿ ਮੰਤਰਾਲਾ ਸਰਗਰਮੀ ਨਾਲ ਦੇਸ਼ ਭਰ ਵਿੱਚ ਮਾਨਸੂਨ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਹੇਠ ਗ੍ਰਹਿ ਮੰਤਰਾਲਾ ਭਾਰੀ ਮੀਂਹ ਨਾਲ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਪ੍ਰਭਾਵਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾ ਰਿਹਾ ਹੈ
ਗ੍ਰਹਿ ਮੰਤਰਾਲੇ ਦਾ ਏਕੀਕ੍ਰਿਤ ਕੰਟਰੋਲ ਰੂਮ ਮੌਸਮ ਵਿਭਾਗ, ਕੇਂਦਰੀ ਜਲ ਕਮਿਸ਼ਨ ਅਤੇ ਭਾਰਤੀ ਰਾਸ਼ਟਰੀ ਮਹਾਸਾਗਰ ਸੂਚਨਾ ਸੇਵਾ ਕੇਂਦਰ ਜਿਹੀਆਂ ਦੂਜੀ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਸੰਚਾਲਿਤ ਹੈ ਤਾਂ ਜੋ ਰਾਜ ਅਤੇ ਜ਼ਿਲ੍ਹਾ ਆਫ਼ਤ ਅਭਿਆਨ ਕੇਂਦਰਾਂ ਨੂੰ ਸਮੇਂ ‘ਤੇ ਅਲਰਟ ਭੇਜੇ ਜਾ ਸਕਣ
ਏਕੀਕ੍ਰਿਤ ਕੰਟਰੋਲ ਰੂਮ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਜ਼ਿਲ੍ਹਿਆਂ ਤੱਕ ਸ਼ੁਰੂਆਤੀ ਚੇਤਾਵਨੀ ਪਹੁੰਚਾਉਣ ਦੇ ਨਾਲ ਹੀ 24 ਘੰਟੇ ਬਚਾਅ ਕਾਰਜਾਂ ਦੀ ਨਿਗਰਾਨੀ ਵਿੱਚ ਲਗਿਆ ਹੈ
ਪਿਛਲੇ ਇੱਕ ਹਫ਼ਤੇ ਵਿੱਚ ਪ੍ਰਭਾਵਿਤ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 52 ਲੋਕਾਂ ਨੂੰ ਬਚਾਇਆ ਗਿਆ ਅਤੇ 2206 ਨੂੰ ਸੁਰੱਖਿਆ ਸਥਾਨਾਂ ‘ਤੇ ਪਹੁੰਚਾਇਆ ਗਿਆ
ਕੇਂਦਰੀ ਗ੍ਰਹਿ ਮੰਤਰੀ ਦੇ ਨਿਰਦੇਸ਼ ‘ਤੇ ਅੰਤਰ-ਮੰਤਰਾਲੀ ਕੇਦਰੀ ਟੀਮਾਂ ਨੇ ਨੁਕਸਾਨ ਦੇ ਮੁਲਾਂਕਣ ਅਤੇ ਰਾਸ਼ਟਰੀ ਆਫ਼ਤ ਸਹਾਇਤਾ ਫੰਡ ਨਾਲ ਇਨ੍ਹਾਂ ਰਾਜਾਂ ਨੂੰ ਜ਼ਰੂਰੀ ਆਰਥਿਕ ਮਦਦ ਲਈ 7 ਤੋਂ 10 ਜੁਲਾਈ, 2026 ਦਰਮਿਆਨ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
ਲਗਾਤਾਰ ਮੀਂਹ ਅਤੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਹੋਰ ਅੰਤਰ-ਮੰਤਰਾਲਾ ਕੇਂਦਰੀ ਟੀਮ 25 ਜੁਲਾਈ, 2026 ਨੂੰ ਅਸਾਮ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ
प्रविष्टि तिथि:
23 JUL 2026 6:08PM by PIB Chandigarh
ਕੇਂਦਰੀ ਗ੍ਰਹਿ ਮੰਤਰਾਲਾ ਪੂਰੇ ਦੇਸ਼ ਵਿੱਚ ਮਾਨਸੂਨ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਹੇਠ ਮੰਤਰਾਲਾ ਭਾਰੀ ਮੀਂਹ ਤੋਂ ਪੈਦਾ ਹੋਈਆ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਰ ਜ਼ਰੂਰੀ ਸਹਾਇਤਾ ਉਪਲਬਧ ਕਰਵਾ ਰਿਹਾ ਹੈ।
ਜੁਲਾਈ 2026 ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ, ਅਸਾਮ, ਗੁਜਰਾਤ, ਮਹਾਰਾਸ਼ਟਰ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਓ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਪੈਦਾ ਹੋਈ।
ਗ੍ਰਹਿ ਮੰਤਰਾਲੇ ਦਾ ਏਕੀਕ੍ਰਿਤ ਕੰਟਰੋਲ ਰੂਮ (ICT), ਭਾਰਤ ਮੌਸਮ ਵਿਗਿਆਨ ਵਿਭਾਗ, ਕੇਂਦਰੀ ਜਲ ਕਮਿਸ਼ਨ ਅਤੇ ਭਾਰਤੀ ਰਾਸ਼ਟਰੀ ਮਹਾਸਾਗਰ ਸੂਚਨਾ ਸੇਵਾ ਕੇਂਦਰ, ਇੰਡੀਅਨ ਨੈਸ਼ਨਲ ਸੈਂਟਰ ਫੌਰ ਓਸ਼ਨ ਇਨਫਰਮੇਸ਼ਨ ਸਰਵਿਸਿਜ਼ ਸਮੇਤ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਰਾਜ ਅਤੇ ਜ਼ਿਲ੍ਹਾ ਐਮਰਜੈਂਸੀ ਸੰਚਾਲਨ ਕੇਂਦਰਾਂ ਨੂੰ ਸਮੇਂ ‘ਤੇ ਅਲਰਟ ਭੇਜ ਰਿਹਾ ਹੈ। ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਜ਼ਿਲ੍ਹਿਆਂ ਤੱਕ ਸ਼ੁਰੂਆਤੀ ਚੇਤਾਵਨੀ ਪਹੁੰਚਾਉਣ ਦੇ ਨਾਲ ਹੀ ਕੰਟਰੋਲ ਰੂਮ 24 ਘੰਟੇ ਸਾਰੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਿਹਾ ਹੈ।
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਰਾਜ ਦੀਆਂ ਏਜੰਸੀਆਂ, ਰਾਜ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨਾਲ ਮਿਲ ਕੇ ਲੋਕਾਂ ਦੀ ਜਾਨ ਬਚਾਉਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗੀ ਹੈ। ਤੁਰੰਤ ਸਹਾਇਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਐੱਨਡੀਆਰਐੱਫ ਨੇ ਸੰਵੇਦਨਸ਼ੀਲ ਸਥਾਨਾਂ ‘ਤੇ ਪਹਿਲਾਂ ਤੋਂ ਹੀ ਆਪਣੀਆਂ ਟੀਮਾਂ ਤੈਨਾਤ ਕਰ ਰੱਖਿਆ ਹਨ। ਪਿਛਲੇ ਇੱਕ ਹਫ਼ਤੇ ਦੌਰਾਨ ਐੱਨਡੀਆਰਐੱਫ ਦੀ ਟੀਮ ਨੇ ਪ੍ਰਭਾਵਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 52 ਨਾਗਰਿਕਾਂ ਨੂੰ ਬਚਾਇਆ ਹੈ ਅਤੇ 2,206 ਨਾਗਰਿਕਾਂ ਨੂੰ ਸੁਰੱਖਿਅਤ ਸਥਾਨਾਂ ਤੱਕ ਪਹੁੰਚਾਇਆ ਹੈ।
ਗ੍ਰਹਿ ਮੰਤਰਾਲੇ ਨਾਲ ਤਾਲਮੇਲ ਰੱਖਦੇ ਹੋਏ ਰੱਖਿਆ ਮੰਤਰਾਲੇ ਨੇ ਵੀ ਘੱਟ ਤੋਂ ਘੱਟ ਸਮੇਂ ਵਿੱਚ ਆਪਣੇ ਸਰੋਤ ਜੁਟਾ ਕੇ ਹੜ੍ਹ ਅਤੇ ਸੰਕਟ ਵਿੱਚ ਫਸੇ ਲੋਕਾਂ ਦੇ ਬਚਾਅ ਅਤੇ ਲੋਕਾਂ ਅਤੇ ਸਮੱਗਰੀ ਦੀ ਢੋਆ-ਢੁਆਈ ਵਿੱਚ ਬਚਾਅ ਏਜੰਸੀਆਂ ਨੂੰ ਸਹਿਯੋਗ ਅਤੇ ਰਾਹਤ ਸਮੱਗਰੀ ਵੰਡ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਇਸ ਤੋਂ ਪਹਿਲਾਂ 10 ਮਈ, 2026 ਨੂੰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਤੇਜ਼ ਹੀਟਵੇਵ ਅਤੇ ਮਾਨਸੂਨ ਤੋਂ ਪਹਿਲਾਂ ਸੰਭਾਵਿਤ ਹੜ੍ਹ ਨਾਲ ਨਜਿੱਠਣ ਦੀਆਂ ਤਿਆਰੀਆਂ ‘ਤੇ ਇੱਕ ਸਮੀਖਿਆ ਮੀਟਿੰਗ ਹੋਈ ਸੀ। ਇਸ ਤੋਂ ਬਾਅਦ 3 ਜੂਨ 2026 ਨੂੰ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ, ਬੱਦਲ ਫਟਣ, ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਇੱਕ ਹੋਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ, ਚਾਰ ਧਾਮ ਯਾਤਰਾ ਮਾਰਗ ਦੀਆਂ ਤਿਆਰੀਆਂ ਦੀ ਵੀ ਗ੍ਰਹਿ ਮੰਤਰਾਲੇ ਦੁਆਰਾ ਨਿਯਮਿਤ ਸਮੀਖਿਆ ਕੀਤੀ ਜਾਂਦੀ ਰਹੀ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਦੇ ਅਨੁਸਾਰ ਅੰਤਰ-ਮੰਤਰਾਲੀ ਕੇਂਦਰੀ ਟੀਮਾਂ ਨੇ 7 ਤੋਂ 10 ਜੁਲਾਈ, 2026 ਦੌਰਾਨ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਤਾਂ ਜੋ ਰਾਸ਼ਟਰੀ ਆਫ਼ਤ ਸਹਾਇਤਾ ਫੰਡ ਤੋਂ ਇਨ੍ਹਾਂ ਰਾਜਾਂ ਨੂੰ ਜ਼ਰੂਰੀ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਇਸ ਸਿਲਸਿਲੇ ਵਿੱਚ ਇੱਕ ਹੋਰ ਅੰਤਰ-ਮੰਤਰਾਲੀ ਕੇਂਦਰੀ ਟੀਮ 25 ਜੁਲਾਈ, 2026 ਨੂੰ ਅਸਾਮ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲਗਾਤਾਰ ਮੀਂਹ ਅਤੇ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ।
ਹਾਲ ਦੇ ਭਾਰੀ ਮੀਂਹ ਨਾਲ ਕੁਝ ਰਾਜਾਂ ਵਿੱਚ ਜਨਤਕ ਜੀਵਨ ਪ੍ਰਭਾਵਿਤ ਹੋਇਆ ਹੈ, ਪਰ ਸਮੁੱਚੇ ਤੌਰ ‘ਤੇ ਇਸ ਮੀਂਹ ਨੇ ਪਹਿਲਾਂ ਅਨੁਮਾਨਿਤ ਲਗਭਗ 30 ਪ੍ਰਤੀਸ਼ਤ ਮੀਂਹ ਦੀ ਕਮੀ ਘਟਾ ਕੇ ਲਗਭਗ 15 ਪ੍ਰਤੀਸ਼ਤ ਤੱਕ ਲਿਆ ਦਿੱਤੀ ਹੈ।
******
ਆਰਕੇ/ਪੀਆਰ/ਪੀਐੱਸ/ਏਕੇ
(रिलीज़ आईडी: 2288780)
आगंतुक पटल : 6
इस विज्ञप्ति को इन भाषाओं में पढ़ें:
Khasi
,
English
,
Urdu
,
हिन्दी
,
Marathi
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam