ਸਿੱਖਿਆ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਪ੍ਰਲਹਾਦ ਜੋਸ਼ੀ ਨੇ ਕੇਂਦਰੀ ਸਿੱਖਿਆ ਮੰਤਰਾਲੇ ਦਾ ਅਹੁਦਾ ਸੰਭਾਲਿਆ


ਸ਼੍ਰੀ ਜੋਸ਼ੀ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ

Posted On: 26 JUL 2026 2:00PM by PIB Chandigarh

ਕੇਂਦਰੀ ਮੰਤਰੀ ਸ਼੍ਰੀ ਪ੍ਰਲਹਾਦ ਜੋਸ਼ੀ ਨੇ ਅੱਜ ਕਰਤਵਯ ਭਵਨ ਵਿਖੇ ਸਿੱਖਿਆ ਮੰਤਰਾਲੇ ਦਾ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਮੰਤਰੀ ਜੀ ਕੋਲ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲਿਆਂ ਦਾ ਵੀ ਚਾਰਜ ਹੈ।

ਉਨ੍ਹਾਂ ਨੇ ਇਸ ਮੀਟਿੰਗ  ਵਿੱਚ ਵੱਖ-ਵੱਖ ਯੋਜਨਾਵਾਂ ਅਤੇ ਹੋਰ ਪਹਿਲਕਦਮੀਆਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ। ਕੇਂਦਰੀ ਸਿੱਖਿਆ ਰਾਜ ਮੰਤਰੀ ਸ਼੍ਰੀ ਜਯੰਤ ਚੌਧਰੀ ਵੀ ਸਮੀਖਿਆ ਮੀਟਿੰਗ  ਵਿੱਚ ਮੌਜੂਦ ਸਨ।

ਉੱਚ ਸਿੱਖਿਆ ਵਿਭਾਗ ਦੇ ਸਕੱਤਰ ਡਾ. ਵਿਨੀਤ ਜੋਸ਼ੀ ਅਤੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ ਸ਼੍ਰੀ ਟੀ.ਕੇ. ਅਨਿਲ ਕੁਮਾਰ, ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦ ਸਨ।

 

******

 

ਆਰਆਰਟੀਐੱਨ/ਏਕੇ


(Release ID: 2289638) ਵਿਜ਼ੀਟਰ ਕਾਊਂਟਰ : 48