ਵਣਜ ਤੇ ਉਦਯੋਗ ਮੰਤਰਾਲਾ
ਵਣਜ ਵਿਭਾਗ ਨੇ ਆਂਧਰ ਪ੍ਰਦੇਸ਼ ਵਿੱਚ ਫਲੂ-ਕਿਊਰਡ ਵਰਜੀਨੀਆ (ਐੱਫਸੀਵੀ) ਤੰਬਾਕੂ ਦੇ ਬਜ਼ਾਰ ਦੀ ਸਥਿਤੀ ਦੀ ਸਮੀਖਿਆ ਕੀਤੀ
Posted On:
26 JUL 2026 6:57PM by PIB Chandigarh
ਭਾਰਤ ਸਰਕਾਰ ਦੇ ਵਣਜ ਵਿਭਾਗ ਦੇ ਇੱਕ ਵਫ਼ਦ ਨੇ ਵਧੀਕ ਸਕੱਤਰ ਸ਼੍ਰੀ ਨਿਤਿਨ ਕੁਮਾਰ ਯਾਦਵ ਦੀ ਅਗਵਾਈ ਹੇਠ 25 ਜੁਲਾਈ 2026 ਨੂੰ ਆਂਧਰ ਪ੍ਰਦੇਸ਼ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਫਲੂ-ਕਿਊਰਡ ਵਰਜੀਨੀਆ (ਐੱਫਸੀਵੀ) ਤੰਬਾਕੂ ਦੀ ਮੌਜੂਦਾ ਬਜ਼ਾਰ ਸਥਿਤੀ ਦੀ ਸਮੀਖਿਆ ਕਰਨਾ ਸੀ। ਇਸ ਦੌਰਾਨ ਵਫ਼ਦ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ.ਚੰਦਰਬਾਬੂ ਨਾਇਡੂ ਦੀ ਪ੍ਰਧਾਨਗੀ ਹੇਠ ਤੰਬਾਕੂ ਬੋਰਡ ਦੇ ਚੇਅਰਮੈਨ ਅਤੇ ਕਾਰਜਕਾਰੀ ਨਿਰਦੇਸ਼ਕ ਦੀ ਮੌਜੂਦਗੀ ਵਿੱਚ ਆਯੋਜਿਤ ਇੱਕ ਮੀਟਿੰਗ ਵਿੱਚ ਹਿੱਸਾ ਲਿਆ। ਇਸ ਚਰਚਾ ਦਾ ਮੁੱਖ ਕੇਂਦਰ ਐੱਫਸੀਵੀ ਤੰਬਾਕੂ ਉਤਪਾਦਕਾਂ ਦੇ ਹਿਤਾਂ ਦੀ ਰੱਖਿਆ ਕਰਨਾ ਅਤੇ ਐੱਫਸੀਵੀ ਤੰਬਾਕੂ ਖੇਤਰ ਵਿੱਚ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਦੀਰਘਕਾਲੀ ਉਪਾਵਾਂ ਦੀ ਖੋਜ ਕਰਨਾ ਸੀ।
ਇਸ ਵਫ਼ਦ ਨੇ ਵੇਲਪਮੱਲੀ ਸਥਿਤ ਤੰਬਾਕੂ ਬੋਰਡ ਨਿਲਾਮੀ ਪਲੈਟਫਾਰਮ ਦਾ ਵੀ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਨਿਲਾਮੀ ਪ੍ਰਕਿਰਿਆਵਾਂ ਦਾ ਨਿਰੀਖਣ ਕੀਤਾ ਅਤੇ ਨਿਲਾਮੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਇਨ੍ਹਾਂ ਅਧਿਕਾਰੀਆਂ ਨੇ ਬਜ਼ਾਰ ਦੀਆਂ ਮੌਜੂਦਾ ਸਥਿਤੀਆਂ ‘ਤੇ ਪ੍ਰਤੱਖ ਪ੍ਰਤੀਕਿਰਿਆ ਪ੍ਰਾਪਤ ਕਰਨ ਲਈ ਐੱਫਸੀਵੀ ਤੰਬਾਕੂ ਉਤਪਾਦਕਾਂ ਦੇ ਨਾਲ ਵਿਆਪਕ ਗੱਲਬਾਤ ਕੀਤੀ। ਵਫ਼ਦ ਨੇ ਤੰਬਾਕੂ ਬੋਰਡ ਦੁਆਰਾ ਨਿਲਾਮੀ ਦੇ ਪਾਰਦਰਸ਼ੀ ਅਤੇ ਵਿਵਸਥਿਤ ਸੰਚਾਲਨ ਦੀ ਸ਼ਲਾਘਾ ਕੀਤੀ।
ਵਧੀਕ ਸਕੱਤਰ ਸ਼੍ਰੀ ਨਿਤਿਨ ਕੁਮਾਰ ਯਾਦਵ ਨੇ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਬਜ਼ਾਰ ਦੀ ਬਦਲਦੀ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਂਧਰ ਪ੍ਰਦੇਸ਼ ਸਰਕਾਰ ਤੰਬਾਕੂ ਬੋਰਡ ਅਤੇ ਹੋਰ ਹਿਤਧਾਰਕਾਂ ਦੇ ਤਾਲਮੇਲ ਨਾਲ ਸਰਕਾਰ ਐੱਫਸੀਵੀ ਤੰਬਾਕੂ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਉੱਚਿਤ ਉਪਾਵਾਂ ‘ਤੇ ਵਿਚਾਰ ਕਰ ਰਹੀ ਹੈ।



C3N3.png)
***********
ਅਭਿਸ਼ੇਕ ਦਿਆਲ/ਗਰਿਮਾ ਸਿੰਘ/ਇਸ਼ਿਤਾ ਬਿਸਵਾਸ/ਬਲਜੀਤ
(Release ID: 2289862)
ਵਿਜ਼ੀਟਰ ਕਾਊਂਟਰ : 51