ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਰਾਜਾ ਮੁਥੁਪਾਂਡੀ ਨੂੰ ਵਧਾਈ ਦਿੱਤੀ
Posted On:
27 JUL 2026 1:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੇਟਲਿਫਟਿੰਗ ਵਿੱਚ ਭਾਰਤ ਲਈ ਇੱਕ ਹੋਰ ਤਗਮਾ ਜਿੱਤਣ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਮਰਦਾਂ ਦੇ 65 ਕਿੱਲੋਗ੍ਰਾਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਰਾਜਾ ਮੁਥੁਪਾਂਡੀ ਨੂੰ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ’ਤੇ ਹਰ ਭਾਰਤੀ ਖ਼ੁਸ਼ ਅਤੇ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਮੁਥੁਪਾਂਡੀ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
"ਵੇਟਲਿਫਟਿੰਗ ਵਿੱਚ ਭਾਰਤ ਲਈ ਇੱਕ ਹੋਰ ਤਗਮਾ!
ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਮਰਦਾਂ ਦੇ 65 ਕਿੱਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਰਾਜਾ ਮੁਥੁਪਾਂਡੀ ਨੂੰ ਵਧਾਈ। ਉਨ੍ਹਾਂ ਦੀ ਸਫ਼ਲਤਾ ਨਾਲ ਹਰ ਭਾਰਤੀ ਖ਼ੁਸ਼ ਅਤੇ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।
#CWG2026"
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2289893)
ਵਿਜ਼ੀਟਰ ਕਾਊਂਟਰ : 33
Read this release in:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam