ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸੋਨ ਤਗਮਾ ਜਿੱਤਣ ’ਤੇ ਵੇਟਲਿਫ਼ਟਰ ਮੀਰਾਬਾਈ ਚਾਨੂ ਨੂੰ ਵਧਾਈਆਂ ਦਿੱਤੀਆਂ
Posted On:
26 JUL 2026 9:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਵੇਟਲਿਫ਼ਟਰ ਮੀਰਾਬਾਈ ਚਾਨੂ ਨੂੰ 48 ਕਿੱਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਮੀਰਾਬਾਈ ਚਾਨੂ ਨੇ ਇੱਕ ਵਾਰ ਫਿਰ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਲਗਾਤਾਰ ਸੋਨ ਤਗਮਾ ਜਿੱਤਣ ਅਤੇ ਆਪਣੇ ਨਾਂ ਕੁੱਲ ਚਾਰ ਰਾਸ਼ਟਰਮੰਡਲ ਤਗਮੇ ਕਰਨ ਦੇ ਨਾਲ, ਉਹ ਹਰ ਭਾਰਤੀ ਲਈ ਇੱਕ ਪ੍ਰੇਰਨਾ ਬਣੇ ਹੋਏ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
"ਭਾਰਤੀ ਵੇਟਲਿਫ਼ਟਿੰਗ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ!
ਹੋਣਹਾਰ ਮੀਰਾਬਾਈ ਚਾਨੂ ਨੇ 48 ਕਿੱਲੋਗ੍ਰਾਮ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਰਾਸ਼ਟਰਮੰਡਲ ਖੇਡਾਂ ਵਿੱਚ ਆਪਣਾ ਹੁਨਰ ਦਿਖਾਇਆ ਅਤੇ ਸੋਨ ਤਗਮਾ ਜਿੱਤਿਆ। ਰਾਸ਼ਟਰਮੰਡਲ ਖੇਡਾਂ ਵਿੱਚ ਲਗਾਤਾਰ ਸੋਨ ਤਗਮਾ ਅਤੇ ਆਪਣੇ ਨਾਂ ਕੁੱਲ ਚਾਰ ਰਾਸ਼ਟਰਮੰਡਲ ਤਗਮੇ ਕਰਨ ਦੇ ਨਾਲ, ਉਹ ਹਰ ਭਾਰਤੀ ਲਈ ਇੱਕ ਪ੍ਰੇਰਨਾ ਬਣੇ ਹੋਏ ਹਨ। ਉਨ੍ਹਾਂ ਨੂੰ ਤਹਿ ਦਿਲੋਂ ਵਧਾਈ! ਅੱਗੇ ਦੇ ਯਤਨਾਂ ਲਈ ਸ਼ੁਭਕਾਮਨਾਵਾਂ। #CWG2026
@mirabai_chanu”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2289897)
ਵਿਜ਼ੀਟਰ ਕਾਊਂਟਰ : 37
Read this release in:
Telugu
,
Kannada
,
Malayalam
,
Odia
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Tamil