ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਜਨਤਕ ਸੰਸਥਾਵਾਂ ਅਤੇ ਸ਼ਾਸਨ ਦੇ ਬੁਨਿਆਦੀ ਢਾਂਚਿਆਂ ਵਿੱਚ ਸਿੱਖ ਭਾਈਚਾਰਿਆਂ ਦੀ ਭਾਗੀਦਾਰੀ

प्रविष्टि तिथि: 27 JUL 2026 2:56PM by PIB Chandigarh

ਘੱਟ ਗਿਣਤੀ ਮਾਮਲੇ ਮੰਤਰਾਲਾ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਅਤੇ ਉਨ੍ਹਾਂ ਦੇ ਸੰਪੂਰਨ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਦਾ ਹੈ। ਇਨ੍ਹਾਂ ਯੋਜਨਾਵਾਂ ਰਾਹੀਂ ਘੱਟ ਗਿਣਤੀ ਭਾਈਚਾਰਿਆਂ ਨੂੰ ਸਿੱਖਿਆ, ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਵਿੱਚ ਬਰਾਬਰ ਹਿੱਸੇਦਾਰੀ ਦਿਵਾਉਣ ਅਤੇ ਮਾਣ ਤੇ ਬਰਾਬਰ ਭਾਈਵਾਲੀ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੀ ਉੱਨਤੀ ਦਾ ਯਤਨ ਕੀਤਾ ਜਾਂਦਾ ਹੈ। ਮੰਤਰਾਲੇ ਵੱਲੋਂ ਪ੍ਰਧਾਨ ਮੰਤਰੀ ਵਿਰਾਸਤ ਕਾ ਸੰਵਰਧਨ (PM VIKAS), ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ (PMJVK) ਵਰਗੀਆਂ ਵੱਖ-ਵੱਖ ਯੋਜਨਾਵਾਂ ਅਤੇ ਰਾਸ਼ਟਰੀ ਘੱਟ ਗਿਣਤੀ ਵਿਕਾਸ ਅਤੇ ਵਿੱਤ ਨਿਗਮ (NMDFC) ਰਾਹੀਂ ਘੱਟ ਵਿਆਜ ਦਰਾਂ ‘ਤੇ ਲੋਨ ਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹਾਲ ਹੀ ਵਿੱਚ ਸਿੱਖ ਭਾਈਚਾਰੇ ਤੋਂ ਸ਼੍ਰੀ ਹਰਜੀਤ ਸਿੰਘ ਗ੍ਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (NCM) ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਸਿੱਖ ਭਾਈਚਾਰੇ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨੂੰ ਬਿਹਤਰ ਢੰਗ ਨਾਲ ਸਮਝਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (NCM) ਦੁਆਰਾ ‘ਸਿੱਖ ਭਾਈਚਾਰੇ ਨਾਲ ਸੰਪਰਕ’ ‘ਤੇ ਇੱਕ ਅਧਿਐਨ ਕੀਤਾ ਗਿਆ। ਇਸ ਅਧਿਐਨ ਦਾ ਉਦੇਸ਼ ਵਰਤਮਾਨ ਦੀਆਂ ਸੰਪਰਕ-ਸਬੰਧੀ ਕੋਸ਼ਿਸ਼ਾਂ ਵਿੱਚ ਮੌਜੂਦ ਕਮੀਆਂ ਦੀ ਪਛਾਣ ਕਰਨਾ ਅਤੇ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਖੇਤਰਾਂ ਵਿੱਚ ਸਿੱਖ ਭਾਈਚਾਰੇ ਲਈ ਸਮਰਥਨ, ਸਮਾਵੇਸ਼ਿਤਾ ਅਤੇ ਸ਼ਮੂਲੀਅਤ ਵਿੱਚ ਸੁਧਾਰ ਲਈ ਰਣਨੀਤੀਆਂ ਦੀ ਸਿਫਾਰਸ਼ ਕਰਨਾ ਸੀ।

ਵੱਖ-ਵੱਖ ਧਾਰਮਿਕ ਭਾਈਚਾਰਿਆਂ ਦਰਮਿਆਨ ਸਮਾਜਿਕ ਸਦਭਾਵਨਾ ਅਤੇ ਆਪਸੀ ਸਮਝ ਨੂੰ ਹੁਲਾਰਾ ਦੇਣ ਲਈ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (NCM) ਨਿਯਮਿਤ ਤੌਰ ‘ਤੇ ਘੱਟ ਗਿਣਤੀ ਭਾਈਚਾਰਿਆਂ ਦੇ ਪ੍ਰਤੀਨਿਧੀਆਂ ਨਾਲ ਸਰਵ ਧਰਮ ਸੰਵਾਦ (Sarv Dharm Samvad –ਅੰਤਰਧਾਰਮਿਕ ਸੰਵਾਦ) ਮੀਟਿੰਗਾਂ ਆਯੋਜਿਤ ਕਰਦਾ ਹੈ ਅਤੇ ਘੱਟ ਗਿਣਤੀ ਧਰਮਾਂ ਦੇ ਪ੍ਰਮੁੱਖ ਤਿਉਹਾਰ ਮਨਾਉਂਦਾ ਹੈ। ਕਮਿਸ਼ਨ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਧਾਰਮਿਕ ਨੇਤਾਵਾਂ, ਭਾਈਚਾਰੇ ਦੇ ਪ੍ਰਤੀਨਿਧੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਸ਼ਾਮਲ ਕਰਦੇ ਹੋਏ ਨਿਯਮਿਤ ਸਰਵ ਧਰਮ ਸੰਵਾਦ ਮੀਟਿੰਗਾਂ ਅਤੇ ਸਰਵ ਧਰਮ ਸਦਭਾਵ ਪ੍ਰੋਗਰਾਮਾਂ ਨੂੰ ਸੰਸਥਾਗਤ ਰੂਪ ਦੇਣ ਦੀ ਸਲਾਹ ਦਿੰਦਾ ਹੈ, ਤਾਂ ਜੋ ਸਮਾਜਿਕ ਸਦਭਾਵਨਾ, ਅੰਤਰਧਾਰਮਿਕ ਸੰਵਾਦ ਅਤੇ ਆਪਸੀ ਸਮਝ ਨੂੰ ਹੁਲਾਰਾ ਦਿੱਤਾ ਜਾ ਸਕੇ। ਇਹ ਪਹਿਲ ਘੱਟ ਗਿਣਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ, ਜਾਗਰੂਕਤਾ ਪੈਦਾ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਲਈ ਸਰਕਾਰੀ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਹੁੰਦੀਆਂ ਹਨ। 

ਕੇਂਦਰੀ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਅੱਜ ਰਾਜ ਸਭਾ ਵਿੱਚ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

*****

ਏਕੇ/ਐੱਮਆਰ/ਏਕੇ


(रिलीज़ आईडी: 2290181) आगंतुक पटल : 3
इस विज्ञप्ति को इन भाषाओं में पढ़ें: English , Urdu , हिन्दी , Tamil