ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਗਲਾਸਗੋ 2026 ਵਿੱਚ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗਿਆਨੇਸ਼ਵਰੀ ਯਾਦਵ ਨੂੰ ਵਧਾਈ ਦਿੱਤੀ
Posted On:
27 JUL 2026 8:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖੇਡਾਂ ਗਲਾਸਗੋ 2026 ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗਿਆਨੇਸ਼ਵਰੀ ਯਾਦਵ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਫ਼ਲਤਾ ਇਸ ਲਈ ਹੋਰ ਵੀ ਖ਼ਾਸ ਹੋ ਜਾਂਦੀ ਹੈ ਕਿਉਂਕਿ ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਆਪਣਾ ਸਰਬੋਤਮ (ਪਰਸਨਲ ਬੈਸਟ) ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਗਿਆਨੇਸ਼ਵਰੀ ਦੀ ਇਹ ਕਾਮਯਾਬੀ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ ਅਤੇ ਨਾਲ ਹੀ ਉਨ੍ਹਾਂ ਨੇ ਭਵਿੱਖ ਦੇ ਸਫ਼ਰ ਵਿੱਚ ਲਗਾਤਾਰ ਸਫ਼ਲਤਾ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਰਾਸ਼ਟਰਮੰਡਲ ਖੇਡਾਂ ਗਲਾਸਗੋ 2026 ਵਿੱਚ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਗਿਆਨੇਸ਼ਵਰੀ ਯਾਦਵ ਨੂੰ ਵਧਾਈ। ਇਹ ਸਫ਼ਲਤਾ ਇਸ ਲਈ ਹੋਰ ਵੀ ਖ਼ਾਸ ਹੈ ਕਿਉਂਕਿ ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਆਪਣਾ ਸਰਬੋਤਮ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਇਹ ਕਾਮਯਾਬੀ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਨਾ ਦੇਵੇ। ਆਉਣ ਵਾਲੇ ਸਫ਼ਰ ਵਿੱਚ ਲਗਾਤਾਰ ਸਫ਼ਲਤਾ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।
#CWG2026"
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2290251)
ਵਿਜ਼ੀਟਰ ਕਾਊਂਟਰ : 34
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada