ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਕਾਂਸੀ ਤਗ਼ਮਾ ਜਿੱਤਣ 'ਤੇ ਵੇਟਲਿਫਟਰ ਬਿੰਦਿਆਰਾਣੀ ਦੇਵੀ ਸੋਰੋਖਾਈਬਮ ਨੂੰ ਵਧਾਈ ਦਿੱਤੀ
Posted On:
28 JUL 2026 7:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 58 ਕਿੱਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਵੇਟਲਿਫਟਰ ਬਿੰਦਿਆਰਾਣੀ ਦੇਵੀ ਸੋਰੋਖਾਈਬਮ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਉਹਨਾਂ ਦੇ ਸੁਨਹਿਰੀ ਭਵਿੱਖ ਅਤੇ ਅਗਲੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
"ਵੇਟਲਿਫਟਿੰਗ ਵਿੱਚ ਭਾਰਤ ਲਈ ਇੱਕ ਹੋਰ ਤਗ਼ਮਾ! ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਮਹਿਲਾਵਾਂ ਦੇ 58 ਕਿੱਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ 'ਤੇ ਬਿੰਦਿਆਰਾਣੀ ਦੇਵੀ ਸੋਰੋਖਾਈਬਮ 'ਤੇ ਮਾਣ ਹੈ। ਉਹਨਾਂ ਦੀ ਇਹ ਸਫ਼ਲਤਾ ਉਹਨਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਹਨਾਂ ਨੂੰ ਸੁਨਹਿਰੀ ਭਵਿੱਖ ਅਤੇ ਅਗਲੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।
#CWG2026"
******
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2290268)
ਵਿਜ਼ੀਟਰ ਕਾਊਂਟਰ : 38
Read this release in:
Tamil
,
Telugu
,
Kannada
,
Malayalam
,
Assamese
,
Odia
,
English
,
Urdu
,
हिन्दी
,
Marathi
,
Bengali
,
Bengali-TR
,
Manipuri
,
Gujarati