ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵੱਲੂਰੀ ਅਜੈ ਬਾਬੂ ਨੂੰ ਵਧਾਈ ਦਿੱਤੀ
Posted On:
28 JUL 2026 2:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 79 ਕਿੱਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵੱਲੂਰੀ ਅਜੈ ਬਾਬੂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਖ਼ੁਸ਼ੀ ਪ੍ਰਗਟ ਕੀਤੀ ਕਿ ਵੱਲੂਰੀ ਅਜੈ ਬਾਬੂ ਨੇ ਸਨੈਚ ਮੁਕਾਬਲੇ ਵਿੱਚ ਰਾਸ਼ਟਰਮੰਡਲ ਖੇਡਾਂ ਦਾ ਰਿਕਾਰਡ ਬਣਾ ਕੇ ਆਪਣਾ ਨਾਂ ਰਿਕਾਰਡ ਬੁੱਕ ਵਿੱਚ ਦਰਜ ਕਰਵਾ ਲਿਆ ਹੈ।
ਸ਼੍ਰੀ ਮੋਦੀ ਨੇ ਭਵਿੱਖ ਦੇ ਉਨ੍ਹਾਂ ਦੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਵੇਟਲਿਫਟਿੰਗ ਵਿੱਚ ਭਾਰਤ ਲਈ ਹੋਰ ਮਾਣ ਵਾਲੀ ਗੱਲ!
ਗਲਾਸਗੋ ਖੇਡਾਂ ਵਿੱਚ ਪੁਰਸ਼ਾਂ ਦੇ 79 ਕਿੱਲੋਗ੍ਰਾਮ ਵਰਗ ਵਿੱਚ ਵੱਲੂਰੀ ਅਜੈ ਬਾਬੂ ਦੇ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਖ਼ੁਸ਼ ਹਾਂ । ਉਨ੍ਹਾਂ ਨੇ ਸਨੈਚ ਮੁਕਾਬਲੇ ਵਿੱਚ ਰਾਸ਼ਟਰਮੰਡਲ ਖੇਡਾਂ ਦਾ ਰਿਕਾਰਡ ਬਣਾ ਕੇ ਰਿਕਾਰਡ ਬੁੱਕ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ ਹੈ। ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਅਤੇ ਭਵਿੱਖ ਦੇ ਉਨ੍ਹਾਂ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
#CWG2026”
******
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2290452)
ਵਿਜ਼ੀਟਰ ਕਾਊਂਟਰ : 48
Read this release in:
Telugu
,
Kannada
,
Malayalam
,
Odia
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Tamil