ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਰੂ ਪੂਰਨਿਮਾ ਦੇ ਪਵਿੱਤਰ ਮੌਕੇ ’ਤੇ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
Posted On:
29 JUL 2026 8:20AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਨਿਮਾ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਗਿਆਨ ਦੇਣ ਦੇ ਨਾਲ-ਨਾਲ ਆਪਣੇ ਚੇਲਿਆਂ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਚੰਗੇ ਵਿਚਾਰਾਂ ਅਤੇ ਚੰਗੇ ਸੰਸਕਾਰਾਂ ਨਾਲ ਘੜਦੇ ਹਨ। ਪ੍ਰਧਾਨ ਮੰਤਰੀ ਨੇ ਸਾਰੇ ਲੋਕਾਂ ਨੂੰ ਆਪਣੇ ਗੁਰੂਆਂ ਦੇ ਆਦਰਸ਼ਾਂ ਨੂੰ ਜੀਵਨ ਵਿੱਚ ਮਾਰਗ-ਦਰਸ਼ਕ ਬਣਾਉਣ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਕਿਹਾ-
“प्रेरकः सूचकश्चैव वाचको दर्शकस्तथा।
शिक्षकः बोधकश्चैव षडेते गुरवः स्मृताः॥”
ਇਸ ਸੁਭਾਸ਼ਤਮ ਵਿੱਚ ਇਹ ਭਾਵ ਪ੍ਰਗਟ ਕੀਤਾ ਗਿਆ ਹੈ ਕਿ ਜੋ ਸਹੀ ਦਿਸ਼ਾ ਦਿੰਦੇ ਹਨ, ਗਿਆਨ ਅਤੇ ਸੱਚ ਤੋਂ ਜਾਣੂ ਕਰਵਾਉਂਦੇ ਹਨ, ਸਹੀ ਰਾਹ ਦਿਖਾਉਂਦੇ ਹਨ, ਸਿੱਖਿਆ ਪ੍ਰਦਾਨ ਕਰਦੇ ਹਨ ਅਤੇ ਜੀਵਨ ਵਿੱਚ ਸੱਚ ਦੀ ਸਮਝ ਵਿਕਸਤ ਕਰਕੇ ਸਵੈ-ਵਿਕਾਸ ਦਾ ਰਾਹ ਪੱਧਰਾ ਕਰਦੇ ਹਨ, ਉਨ੍ਹਾਂ ਨੂੰ ਹੀ ਗੁਰੂ ਦੇ ਛੇ ਰੂਪ ਮੰਨਿਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਗੁਰੂ ਪੂਰਨਿਮਾ ਦੀ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਗੁਰੂ ਗਿਆਨ ਦੇ ਨਾਲ-ਨਾਲ ਆਪਣੇ ਚੇਲਿਆਂ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਕੇ ਉਨ੍ਹਾਂ ਨੂੰ ਚੰਗੇ ਵਿਚਾਰਾਂ ਅਤੇ ਚੰਗੇ ਸੰਸਕਾਰਾਂ ਨਾਲ ਸਿੱਖਿਆ ਦਿੰਦੇ ਹਨ। ਆਓ, ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਈਏ।
प्रेरकः सूचकश्चैव वाचको दर्शकस्तथा।
शिक्षकः बोधकश्चैव षडेते गुरवः स्मृताः॥”
******
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2290983)
ਵਿਜ਼ੀਟਰ ਕਾਊਂਟਰ : 43
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam