ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੇ ਸੰਸਦ ਮੈਂਬਰਾਂ ਨਾਲ ਹੜ੍ਹ ਦੀ ਸਥਿਤੀ ਦੀ ਸਮੀਖਿਆ ਕੀਤੀ

Posted On: 30 JUL 2026 3:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਨੂੰ ਧਿਆਨ ਵਿੱਚ ਰੱਖਦੇ ਹੋਏ ਦੋਵਾਂ ਸੂਬਿਆਂ ਦੀ ਸਥਿਤੀ ’ਤੇ ਚਰਚਾ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਹੱਲ ਦੇ ਲਈ ਸਬੰਧਿਤ ਸੂਬਾ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਸਾਰਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕੀਤੀ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਅਸੀਂ ਇਨ੍ਹਾਂ ਸੂਬਿਆਂ ਵਿੱਚ ਹੜ੍ਹ ਕਾਰਨ ਪੈਦਾ ਹੋਈ ਸਥਿਤੀ ’ਤੇ ਚਰਚਾ ਕੀਤੀ। ਕੇਂਦਰ ਸਰਕਾਰ ਚੁਣੌਤੀਆਂ ਦੇ ਹੱਲ ਦੇ ਲਈ ਸਬੰਧਿਤ ਸੂਬਾ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕਰਦੀ ਰਹੇਗੀ। ਸਾਰਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।”

****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2291833) ਵਿਜ਼ੀਟਰ ਕਾਊਂਟਰ : 49