ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
प्रविष्टि तिथि:
31 JUL 2026 9:12AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਤਹਿ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਊਧਮ ਸਿੰਘ ਦੇ ਜੀਵਨ ਦੀ ਹਿੰਮਤ ਅਤੇ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-
“न जातु शौर्यं पुरुषस्य भानुरस्तं गतो भवति कदापि शश्वत्।
यथा पुनस्तपति दिवाकरोऽयं तथा पुनर्विक्रमते स वीरः॥”
ਸੁਭਾਸ਼ਿਤਮ ਅਨੁਸਾਰ ਬਹਾਦਰੀ ਦਾ ਸੂਰਜ ਕਦੇ ਵੀ ਸਦਾ ਨਹੀਂ ਡੁੱਬਦਾ। ਜਿਸ ਤਰ੍ਹਾਂ ਸੂਰਜ ਚੜ੍ਹਦਾ ਹੈ ਅਤੇ ਮੁੜ ਚਮਕਦਾ ਹੈ, ਉਸੇ ਤਰ੍ਹਾਂ ਇੱਕ ਬਹਾਦਰ ਇਨਸਾਨ ਆਪਣੀ ਤਾਕਤ ਨਾਲ ਹਰ ਮੁਸੀਬਤ 'ਤੇ ਜਿੱਤ ਹਾਸਲ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ। ਹਿੰਮਤ ਅਤੇ ਹੌਸਲੇ ਨਾਲ ਭਰਪੂਰ ਉਨ੍ਹਾਂ ਦੀ ਜੀਵਨ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ ਭੂਮੀ ਦੇ ਸਵੈਮਾਣ ਦੀ ਰਾਖੀ ਲਈ ਪ੍ਰੇਰਿਤ ਕਰਦੀ ਰਹੇਗੀ।
न जातु शौर्यं पुरुषस्य भानुरस्तं गतो भवति कदापि शश्वत्।
यथा पुनस्तपति दिवाकरोऽयं तथा पुनर्विक्रमते स वीरः॥”
****
MJPS/SS/ST
(रिलीज़ आईडी: 2292184)
आगंतुक पटल : 4