ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਮਾ ਨੂੰ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ ਡਿਸਕਸ ਥ੍ਰੋਅ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਵਧਾਈ ਦਿੱਤੀ
प्रविष्टि तिथि:
31 JUL 2026 2:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਨੂੰ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ ਡਿਸਕਸ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀਮਾ ਨੇ 58.65 ਮੀਟਰ ਦੇ ਸਰਬੋਤਮ ਥ੍ਰੋਅ ਨਾਲ ਤਮਗ਼ਾ ਹਾਸਲ ਕੀਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਾਪਤੀ ਨੇ ਭਾਰਤ ਨੂੰ ਮਾਣ ਦਿਵਾਇਆ ਹੈ ਅਤੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ;
“ਸੀਮਾ ਨੂੰ 58.65 ਮੀਟਰ ਦੇ ਸਰਬੋਤਮ ਥ੍ਰੋਅ ਨਾਲ ਮਹਿਲਾ ਡਿਸਕਸ ਥਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਲਈ ਵਧਾਈਆਂ। ਉਨ੍ਹਾਂ ਦੇ ਯਤਨਾਂ ਨੇ ਭਾਰਤ ਨੂੰ ਮਾਣ ਦਿਵਾਇਆ ਹੈ ਅਤੇ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ। ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।
#CWG2026”
****
ਐਮਜੇਪੀਐਸ/ਐਸਐਸ/ਐਸਟੀ
(रिलीज़ आईडी: 2292743)
आगंतुक पटल : 7
इस विज्ञप्ति को इन भाषाओं में पढ़ें:
Tamil
,
Telugu
,
Kannada
,
Malayalam
,
Assamese
,
English
,
Urdu
,
हिन्दी
,
Marathi
,
Bengali
,
Manipuri
,
Gujarati