ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ

Posted On: 01 AUG 2026 8:43AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤੇਜਸਵਿਨ ਸ਼ੰਕਰ ਨੇ ਸਾਰੇ ਦਸ ਮੁਕਾਬਲਿਆਂ ਵਿੱਚ ਸ਼ਾਨਦਾਰ ਆਲ-ਰਾਊਂਡ ਪ੍ਰਦਰਸ਼ਨ ਕੀਤਾ।

ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇਸ ਉਪਲਬਧੀ 'ਤੇ ਵਧਾਈ ਦਿੱਤੀ ਅਤੇ ਆਉਣ ਵਾਲੇ ਸਾਲਾਂ ਵਿੱਚ ਲਗਾਤਾਰ ਸਫ਼ਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਕਿਹਾ;

“ਭਾਰਤੀ ਖਿਡਾਰੀ ਲਗਾਤਾਰ ਇਤਿਹਾਸ ਰਚ ਰਹੇ ਹਨ ਅਤੇ ਦੇਸ਼ ਦਾ ਮਾਣ ਵਧਾ ਰਹੇ ਹਨ! 

ਤੇਜਸਵਿਨ ਸ਼ੰਕਰ ਨੇ ਗਲਾਸਗੋ CWG ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਉਨ੍ਹਾਂ ਨੇ 10 ਮੁਕਾਬਲਿਆਂ ਵਿੱਚ ਸ਼ਾਨਦਾਰ ਆਲ-ਰਾਊਂਡ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਵਧਾਈ। ਉਹ ਇਸੇ ਤਰ੍ਹਾਂ ਹੀ ਚਮਕਦੇ ਰਹਿਣ। ਮੇਰੀਆਂ ਸ਼ੁਭਕਾਮਨਾਵਾਂ।

 #CWG2026”

***********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2293524) ਵਿਜ਼ੀਟਰ ਕਾਊਂਟਰ : 44