ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੇਲਵਾ ਪ੍ਰਭੂ ਥਿਰੂਮਾਰਨ ਨੂੰ ਵਧਾਈ ਦਿੱਤੀ
Posted On:
02 AUG 2026 12:49AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਜੰਪ (ਛਾਲ) ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੇਲਵਾ ਪ੍ਰਭੂ ਥਿਰੂਮਾਰਨ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੇਲਵਾ ਪ੍ਰਭੂ ਥਿਰੂਮਾਰਨ ਨੇ ਇਹ ਤਮਗ਼ਾ ਪੱਕਾ ਕਰਨ ਲਈ ਆਪਣਾ ਸਰਬੋਤਮ (ਪਰਸਨਲ ਬੈਸਟ) ਪ੍ਰਦਰਸ਼ਨ ਕੀਤਾ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਭਵਿੱਖ ਦੇ ਸਫ਼ਰ ਲਈ ਕਾਮਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਮੈਨੂੰ ਸੇਲਵਾ ਪ੍ਰਭੂ ਥਿਰੂਮਾਰਨ ’ਤੇ ਮਾਣ ਹੈ, ਜਿਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀ ਸਭ ਤੋਂ ਵਧੀਆ ਛਾਲ ਮਾਰਦਿਆਂ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈਆਂ। ਆਸ ਹੈ ਕਿ ਉਹ ਆਪਣੇ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
#CWG2026”
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2293573)
ਵਿਜ਼ੀਟਰ ਕਾਊਂਟਰ : 65
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam