ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ

प्रविष्टि तिथि: 02 AUG 2026 12:45AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜੈਸਮੀਨ ਲੰਬੋਰੀਆ ਦੀ ਲਗਨ ਅਤੇ ਲਗਾਤਾਰ ਵਧੀਆ ਪ੍ਰਦਰਸ਼ਨ ਉਨ੍ਹਾਂ ਦੀ ਸਫ਼ਲਤਾ ਵਿੱਚੋਂ ਸਾਫ਼ ਝਲਕਦੇ ਹਨ।

ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਭਵਿੱਖ ਦੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਗਲਾਸਗੋ ਰਾਸ਼ਟਰਮੰਡਲ ਖੇਡਾਂ ਦੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ। ਉਨ੍ਹਾਂ ਦੀ ਲਗਨ ਅਤੇ ਲਗਾਤਾਰ ਵਧੀਆ ਪ੍ਰਦਰਸ਼ਨ ਉਨ੍ਹਾਂ ਦੀ ਸਫ਼ਲਤਾ ਵਿੱਚੋਂ ਸਾਫ਼ ਝਲਕਦੇ ਹਨ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।

#CWG2026”

********

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2293576) आगंतुक पटल : 8
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam