ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ

प्रविष्टि तिथि: 02 AUG 2026 12:43AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੀਤੀ ਨੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਆਉਣ ਵਾਲੇ ਸਾਲਾਂ ਵਿੱਚ ਲਗਾਤਾਰ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਮਹਿਲਾਵਾਂ ਦੇ 54 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪ੍ਰੀਤੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ। ਉਨ੍ਹਾਂ ਦਾ ਪ੍ਰਦਰਸ਼ਨ ਲਗਾਤਾਰ ਵਧੀਆ ਰਿਹਾ ਹੈ। ਉਨ੍ਹਾਂ ਨੂੰ ਬਹੁਤ-ਬਹੁਤ ਵਧਾਈਆਂ। ਆਉਣ ਵਾਲੇ ਸਮੇਂ ਵਿੱਚ ਲਗਾਤਾਰ ਸਫ਼ਲਤਾ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।

#CWG2026”

********

 ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2293578) आगंतुक पटल : 8
इस विज्ञप्ति को इन भाषाओं में पढ़ें: Kannada , Odia , English , Urdu , हिन्दी , Marathi , Bengali , Bengali-TR , Assamese , Manipuri , Gujarati , Tamil , Telugu , Malayalam