ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ
Posted On:
01 AUG 2026 8:48AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਲਗਾਤਾਰਤਾ, ਸੰਜਮ ਅਤੇ ਖੇਡ ਭਾਵਨਾ ਦਾ ਸਬੂਤ ਦਿੱਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਨੀਰਜ ਚੋਪੜਾ ਦੀਆਂ ਉਪਲਬਧੀਆਂ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦੀਆਂ ਹਨ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
“ਗਲਾਸਗੋ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਨੀਰਜ ਚੋਪੜਾ ਨੇ ਸ਼ਾਨਦਾਰ ਚਾਂਦੀ ਦਾ ਤਮਗ਼ਾ ਜਿੱਤਿਆ!
ਉਨ੍ਹਾਂ ਨੇ ਇੱਕ ਵਾਰ ਫਿਰ ਸ਼ਾਨਦਾਰ ਲਗਾਤਾਰਤਾ, ਸੰਜਮ ਅਤੇ ਖੇਡ ਭਾਵਨਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਦੀਆਂ ਸਫ਼ਲਤਾਵਾਂ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦੀਆਂ ਹਨ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ।
#CWG2026
@Neeraj_chopra1”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2293580)
ਵਿਜ਼ੀਟਰ ਕਾਊਂਟਰ : 49
Read this release in:
Malayalam
,
Kannada
,
Assamese
,
Odia
,
English
,
Urdu
,
हिन्दी
,
Marathi
,
Bengali
,
Bengali-TR
,
Manipuri
,
Gujarati
,
Tamil
,
Telugu