ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਯਸ਼ ਵੀਰ ਸਿੰਘ ਨੂੰ ਵਧਾਈ ਦਿੱਤੀ


Posted On: 01 AUG 2026 8:49AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਯਸ਼ ਵੀਰ ਸਿੰਘ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਯਸ਼ ਵੀਰ ਸਿੰਘ ਨੇ ਪ੍ਰਭਾਵਸ਼ਾਲੀ ਨੇਜ਼ਾ ਸੁੱਟਣ ਦਾ ਪ੍ਰਦਰਸ਼ਨ ਕੀਤਾ, ਜੋ ਉਨ੍ਹਾਂ ਦੇ ਉਤਸ਼ਾਹ ਅਤੇ ਸਮਰਪਣ ਨੂੰ ਦਰਸਾਉਂਦਾ ਹੈ।

ਸ਼੍ਰੀ ਮੋਦੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਕਈ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

“ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਯਸ਼ ਵੀਰ ਸਿੰਘ ਨੂੰ ਤਹਿ ਦਿਲੋਂ ਵਧਾਈ! ਉਨ੍ਹਾਂ ਨੇ ਆਪਣਾ ਉਤਸ਼ਾਹ ਅਤੇ ਸਮਰਪਣ ਦਰਸਾਉਂਦੇ ਹੋਏ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਹ ਪ੍ਰਾਪਤੀ ਕਈ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ।

 #CWG2026”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2293581) ਵਿਜ਼ੀਟਰ ਕਾਊਂਟਰ : 61