Posted On:
02 AUG 2026 12:59AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 75 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਲਵਲੀਨਾ ਬੋਰਗੋਹੇਨ ਨੇ ਪੂਰੇ ਮੁਕਾਬਲੇ ਦੌਰਾਨ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕੀਤਾ।
ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਲਗਨ ਅਤੇ ਲਗਾਤਾਰ ਵਧੀਆ ਪ੍ਰਦਰਸ਼ਨ ਦੇਸ਼ ਭਰ ਦੇ ਖਿਡਾਰੀਆਂ ਨੂੰ ਪ੍ਰੇਰਨਾ ਦਿੰਦਾ ਰਹੇਗਾ।
ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਮਹਿਲਾਵਾਂ ਦੇ 75 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਲਵਲੀਨਾ ਬੋਰਗੋਹੇਨ ’ਤੇ ਬਹੁਤ ਮਾਣ ਹੈ! ਉਨ੍ਹਾਂ ਨੇ ਆਪਣੀਆਂ ਖੇਡਾਂ ਦੌਰਾਨ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦੀ ਲਗਨ ਅਤੇ ਲਗਾਤਾਰ ਵਧੀਆ ਪ੍ਰਦਰਸ਼ਨ ਦੇਸ਼ ਭਰ ਦੇ ਖਿਡਾਰੀਆਂ ਨੂੰ ਪ੍ਰੇਰਨਾ ਦਿੰਦਾ ਰਹੇਗਾ।
#CWG2026”
*********
ਐੱਮਜੇਪੀਐੱਸ/ਐੱਸਐੱਸ/ਐੱਸਟੀ