ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 60 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ

Posted On: 02 AUG 2026 12:56AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 60 ਕਿਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਜਿੱਤ ਪ੍ਰਿਆ ਘੰਗਸ ਦੇ ਸ਼ਾਨਦਾਰ ਹੁਨਰ ਅਤੇ ਮਾਨਸਿਕ ਮਜ਼ਬੂਤੀ ਨੂੰ ਦਰਸਾਉਂਦੀ ਹੈ।

ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਭਵਿੱਖ ਦੇ ਸਫ਼ਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਪ੍ਰਿਆ ਘੰਗਸ ਮਹਿਲਾਵਾਂ ਦੇ 60 ਕਿਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸ਼ਾਨਦਾਰ ਸੋਨ ਤਮਗ਼ਾ ਜਿੱਤ ਕੇ ਦੇਸ਼ ਲਿਆਏ ਹਨ! ਇਹ ਉਨ੍ਹਾਂ ਦੇ ਸ਼ਾਨਦਾਰ ਹੁਨਰ ਅਤੇ ਮਾਨਸਿਕ ਮਜ਼ਬੂਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦੇ ਆਉਣ ਵਾਲੇ ਸਫ਼ਰ ਲਈ ਮੇਰੀਆਂ ਸ਼ੁਭਕਾਮਨਾਵਾਂ।

#CWG2026”

***********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2293585) ਵਿਜ਼ੀਟਰ ਕਾਊਂਟਰ : 56