ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸੋਮਨ ਰਾਣਾ ਨੂੰ ਵਧਾਈ ਦਿੱਤੀ

Posted On: 02 AUG 2026 12:53AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸੋਮਨ ਰਾਣਾ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਾਨਦਾਰ ਜਿੱਤ ਨਾਲ ਸੋਮਨ ਰਾਣਾ ਨੇ ਇਸ ਮੁਕਾਬਲੇ ਵਿੱਚ ਭਾਰਤ ਲਈ ਰਾਸ਼ਟਰਮੰਡਲ ਖੇਡਾਂ ਦਾ ਪਹਿਲਾ ਸੋਨ ਤਮਗ਼ਾ ਪੱਕਾ ਕੀਤਾ ਹੈ।

ਸ਼੍ਰੀ ਮੋਦੀ ਨੇ ਪੂਰੇ ਮੁਕਾਬਲੇ ਦੌਰਾਨ ਉਨ੍ਹਾਂ ਦੇ ਧਿਆਨ ਅਤੇ ਪੱਕੇ ਇਰਾਦੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਸੋਮਨ ਰਾਣਾ ਨੇ ਸਿਰਜਿਆ ਇਤਿਹਾਸ!

ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈ। ਇਸ ਸ਼ਾਨਦਾਰ ਜਿੱਤ ਨਾਲ, ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਭਾਰਤ ਲਈ ਪਹਿਲਾ ਰਾਸ਼ਟਰਮੰਡਲ ਸੋਨ ਤਮਗ਼ਾ ਪੱਕਾ ਕੀਤਾ ਹੈ। ਪੂਰੇ ਮੁਕਾਬਲੇ ਦੌਰਾਨ ਉਨ੍ਹਾਂ ਦਾ ਧਿਆਨ ਅਤੇ ਪੱਕਾ ਇਰਾਦਾ ਸਾਫ਼ ਨਜ਼ਰ ਆ ਰਿਹਾ ਸੀ। ਆਉਣ ਵਾਲੇ ਸਫ਼ਰ ਲਈ ਸ਼ੁਭਕਾਮਨਾਵਾਂ।

#CWG2026”

****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2293587) ਵਿਜ਼ੀਟਰ ਕਾਊਂਟਰ : 57