ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ-ਵਿਵੇਕ ਸਮਾਰਕ ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
02 AUG 2026 12:38AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ-ਵਿਵੇਕ ਸਮਾਰਕ ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟਾਂ ਦੀ ਲੜੀ ਵਿੱਚ ਕਿਹਾ;
“ਸਵਾਮੀ ਵਿਵੇਕਾਨੰਦ ਦੇ ਜੀਵਨ ਵਿੱਚ ਮੈਸੂਰ ਦਾ ਅਹਿਮ ਸਥਾਨ ਸੀ।
ਮੈਨੂੰ ਪੂਰਾ ਭਰੋਸਾ ਹੈ ਕਿ ਵਿਵੇਕ ਸਮਾਰਕ ਨੌਜਵਾਨਾਂ ਨੂੰ ਇੱਕ ਬਿਹਤਰ ਸਮਾਜ ਲਈ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕਰਨ ਲਈ ਇੱਕ ਜੀਵੰਤ ਕੇਂਦਰ ਬਣੇਗਾ।”
“ਸਾਡੇ ਨੌਜਵਾਨਾਂ ਦੀ ਕਾਬਲੀਅਤ ਦੇ ਸਿਰ ’ਤੇ, ਭਾਰਤ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ। ਸਾਡੇ ਨੌਜਵਾਨਾਂ ਦਾ ਜੋਸ਼ ਹੀ ‘ਆਤਮ-ਨਿਰਭਰ ਭਾਰਤ’ ਅਤੇ ‘ਮੇਕ ਇਨ ਇੰਡੀਆ’ ਵਰਗੀਆਂ ਪਹਿਲਕਦਮੀਆਂ ਦੀ ਸਫ਼ਲਤਾ ਪਿੱਛੇ ਮੁੱਖ ਤਾਕਤ ਹੈ।”
“ਮੈਨੂੰ ਬਹੁਤ ਖ਼ੁਸ਼ੀ ਹੈ ਕਿ ਰਾਸ਼ਟਰੀ ਸਿੱਖਿਆ ਨੀਤੀ ਸਾਡੇ ਦੇਸ਼ ਦੇ ਨੌਜਵਾਨਾਂ ਨੂੰ 21ਵੀਂ ਸਦੀ ਦੀਆਂ ਲੋੜਾਂ ਅਤੇ ਉਮੀਦਾਂ ਪੂਰੀਆਂ ਕਰਨ ਲਈ ਤਿਆਰ ਕਰ ਰਹੀ ਹੈ।”
“ਇੱਕ ਖ਼ਾਸ ਅਪੀਲ...”
*************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2293590)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam