ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਦਿੱਤੇ ਆਪਣੇ ਭਾਸ਼ਣ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
01 AUG 2026 4:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ 'ਤੇ ਦਿੱਤੇ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਸ਼੍ਰੀ ਮੋਦੀ ਨੇ ਕਈ ਪੋਸਟਾਂ ਵਿੱਚ ਕਿਹਾ;
“ਭੋਗਾਪੁਰਮ ਵਿੱਚ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ 'ਤੇ ਆਂਧਰਾ ਪ੍ਰਦੇਸ਼ ਦੀਆਂ ਮੇਰੀਆਂ ਸਾਰੀਆਂ ਭੈਣਾਂ ਅਤੇ ਭਰਾਵਾਂ ਨੂੰ ਤਹਿ ਦਿਲੋਂ ਵਧਾਈ।
ਇਸ ਹਵਾਈ ਅੱਡੇ ਦਾ ਨਾਮਕਰਨ ਸਾਡੇ ਅਮੀਰ ਇਤਿਹਾਸ ਦੀਆਂ ਪ੍ਰੇਰਨਾਦਾਇਕ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਸਾਡੇ ਸੰਕਲਪ ਦੇ ਅਨੁਕੂਲ ਹੈ।”
“ਕੇਂਦਰ ਅਤੇ ਆਂਧਰਾ ਪ੍ਰਦੇਸ਼ ਵਿੱਚ ਐੱਨ.ਡੀ. ਏ. ਸਰਕਾਰ ਸੂਬੇ ਦੀ ਪ੍ਰਗਤੀ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਅਸੀਂ ਬਲੂ ਇਕੋਨੋਮੀ, ਬੰਦਰਗਾਹ ਵਿਕਾਸ, ਉਦਯੋਗਿਕ ਵਿਕਾਸ ਅਤੇ ਹੋਰ ਖੇਤਰਾਂ 'ਤੇ ਧਿਆਨ ਦੇ ਰਹੇ ਹਾਂ।”
“ਮੇਰੇ ਮਿੱਤਰ ਸ਼੍ਰੀ ਚੰਦਰਬਾਬੂ ਨਾਇਡੂ ਗਾਰੂ ਦੀ ਅਗਵਾਈ ਵਿੱਚ ਆਂਧਰਾ ਪ੍ਰਦੇਸ਼ ਭਵਿੱਖ ਬਾਰੇ ਸੋਚ ਰਿਹਾ ਹੈ ਅਤੇ ਪੂਰੀ ਲਗਨ ਨਾਲ ਉਸ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਸੂਬਾ ਸੈਮੀਕੰਡਕਟਰ, ਆਈ.ਟੀ. ਅਤੇ ਨਵੀਨਤਾ ਵਰਗੇ ਖੇਤਰਾਂ ਵਿੱਚ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਲਾਭ ਹੋਵੇਗਾ।”
@ncbn”
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2293593)
ਵਿਜ਼ੀਟਰ ਕਾਊਂਟਰ : 67
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam