ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 90+ ਕਿੱਲੋਗ੍ਰਾਮ ਵਰਗ ਦੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ
Posted On:
02 AUG 2026 12:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 90+ ਕਿੱਲੋਗ੍ਰਾਮ ਵਰਗ ਦੇ ਮੁੱਕੇਬਾਜ਼ੀ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਮੁਕਾਬਲੇ ਦੌਰਾਨ ਪ੍ਰਦਰਸ਼ਿਤ ਕੀਤੀ ਗਈ ਅਥਾਹ ਹਿੰਮਤ ਅਤੇ ਦ੍ਰਿੜ੍ਹਤਾ ਲਈ ਨਰੇਂਦਰ ਬੇਰਵਾਲ ਦੀ ਸ਼ਲਾਘਾ ਕੀਤੀ।
ਸ਼੍ਰੀ ਮੋਦੀ ਨੇ ਉਨ੍ਹਾਂ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਕਈ ਪ੍ਰਾਪਤੀਆਂ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਕਿ ਨਰੇਂਦਰ ਬੇਰਵਾਲ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ 90+ ਕਿੱਲੋਗ੍ਰਾਮ ਵਰਗ ਦੇ ਮੁੱਕੇਬਾਜ਼ੀ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਮੁਕਾਬਲੇ ਦੌਰਾਨ ਅਥਾਹ ਹਿੰਮਤ ਅਤੇ ਦ੍ਰਿੜ੍ਹਤਾ ਦਿਖਾਉਣ ਲਈ ਉਨ੍ਹਾਂ ਨੂੰ ਤਹਿ ਦਿਲੋਂ ਵਧਾਈਆਂ। ਉਮੀਦ ਹੈ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਹੋਰ ਵੀ ਕਈ ਪ੍ਰਾਪਤੀਆਂ ਹਾਸਲ ਹੋਣਗੀਆਂ।
#CWG2026”
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2293624)
ਵਿਜ਼ੀਟਰ ਕਾਊਂਟਰ : 57
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam