ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈਆਂ ਦਿੱਤੀਆਂ
Posted On:
02 AUG 2026 12:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 5000 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਲਵੀਰ ਸਿੰਘ ਇੱਕੋ ਰਾਸ਼ਟਰਮੰਡਲ ਖੇਡਾਂ ਵਿੱਚ ਦੋ ਅਥਲੈਟਿਕਸ ਤਮਗ਼ੇ ਜਿੱਤਣ ਵਾਲੇ ਪਹਿਲੇ ਭਾਰਤੀ ਅਥਲੀਟ ਬਣ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗੁਲਵੀਰ ਸਿੰਘ ਪੁਰਸ਼ਾਂ ਦੇ 5000 ਮੀਟਰ ਦੌੜ ਮੁਕਾਬਲੇ ਵਿੱਚ ਰਾਸ਼ਟਰਮੰਡਲ ਖੇਡਾਂ ਦਾ ਤਮਗ਼ਾ ਜਿੱਤਣ ਵਾਲੇ ਪਹਿਲੇ ਭਾਰਤੀ ਹਨ।
ਸ਼੍ਰੀ ਮੋਦੀ ਨੇ ਇਸ ਪ੍ਰਾਪਤੀ ਨੂੰ ਭਾਰਤੀ ਅਥਲੈਟਿਕਸ ਲਈ ਇੱਕ ਇਤਿਹਾਸਕ ਪਲ ਦੱਸਿਆ ਅਤੇ ਗੁਲਵੀਰ ਸਿੰਘ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਗੁਲਵੀਰ ਸਿੰਘ ਨੇ ਇਤਿਹਾਸ ਰਚ ਦਿੱਤਾ! ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 5000 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ। ਉਨ੍ਹਾਂ ਨੂੰ ਤਹਿ ਦਿਲੋਂ ਵਧਾਈਆਂ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ, ਉਹ ਇੱਕੋ ਰਾਸ਼ਟਰਮੰਡਲ ਖੇਡਾਂ ਵਿੱਚ ਦੋ ਅਥਲੈਟਿਕਸ ਤਮਗ਼ੇ ਜਿੱਤਣ ਵਾਲੇ ਪਹਿਲੇ ਭਾਰਤੀ ਅਥਲੀਟ ਬਣ ਗਏ ਹਨ। ਉਹ ਪੁਰਸ਼ਾਂ ਦੇ 5000 ਮੀਟਰ ਦੌੜ ਮੁਕਾਬਲੇ ਵਿੱਚ ਰਾਸ਼ਟਰਮੰਡਲ ਖੇਡਾਂ ਦਾ ਤਮਗ਼ਾ ਜਿੱਤਣ ਵਾਲੇ ਪਹਿਲੇ ਭਾਰਤੀ ਵੀ ਹਨ।
ਇਹ ਭਾਰਤੀ ਅਥਲੈਟਿਕਸ ਲਈ ਵਾਕਈ ਇੱਕ ਇਤਿਹਾਸਕ ਪ੍ਰਾਪਤੀ ਹੈ। ਮੇਰੀਆਂ ਸ਼ੁਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ।
#CWG2026”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2293626)
ਵਿਜ਼ੀਟਰ ਕਾਊਂਟਰ : 57
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam