ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 48 ਕਿੱਲੋਗ੍ਰਾਮ ਜੂਡੋ ਵਿੱਚ ਸੋਨ ਤਗਮਾ ਜਿੱਤਣ ’ਤੇ ਅਸਮਿਤਾ ਡੇ ਨੂੰ ਵਧਾਈ ਦਿੱਤੀ

Posted On: 31 JUL 2026 11:44PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 48 ਕਿੱਲੋਗ੍ਰਾਮ ਜੂਡੋ ਫਾਈਨਲ ਵਿੱਚ ਸੋਨ ਤਗਮਾ ਜਿੱਤਣ ’ਤੇ ਅਸਮਿਤਾ ਡੇ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਮਿਤਾ ਡੇ ਦਾ ਪ੍ਰਦਰਸ਼ਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਹ ਜੂਡੋ ਨੂੰ ਹੋਰ ਪ੍ਰਸਿੱਧ ਬਣਾਉਣ ਵਿੱਚ ਯੋਗਦਾਨ ਦੇਵੇਗਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਅਸਮਿਤਾ ਡੇ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਆਉਣ ਵਾਲੀਆਂ ਪ੍ਰਤੀਯੋਗਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

"ਸੱਚਮੁੱਚ ਵਿੱਚ ਇੱਕ ਸੁਨਹਿਰੀ ਪ੍ਰਦਰਸ਼ਨ! ਜੂਡੋ ਮਹਿਲਾ 48 ਕਿੱਲੋਗ੍ਰਾਮ ਫਾਈਨਲ ਵਿੱਚ ਸੋਨ ਤਗਮਾ ਜਿੱਤਣ ’ਤੇ ਅਸਮਿਤਾ ਡੇ ’ਤੇ ਮਾਣ ਹੈ। ਉਨ੍ਹਾਂ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਹਮੇਸ਼ਾ ਯਾਦਗਾਰ ਰਹੇਗਾ ਅਤੇ ਜੂਡੋ ਖੇਡ ਨੂੰ ਹੋਰ ਵਧੇਰੇ ਪ੍ਰਸਿੱਧ ਬਣਾਉਣ ਵਿੱਚ ਯੋਗਦਾਨ ਦੇਵੇਗਾ। ਉਨ੍ਹਾਂ ਦੇ ਆਉਣ ਵਾਲੇ ਯਤਨਾਂ ਅਤੇ ਉੱਜਵਲ ਭਵਿੱਖ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। 

#CWG2026"

>

*********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2294136) ਵਿਜ਼ੀਟਰ ਕਾਊਂਟਰ : 19