Posted On:
31 JUL 2026 11:47PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਅਪਸ਼ਬਦਾਂ ਨਾਲ ਕਦੇ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦਾ। ਉਨ੍ਹਾਂ ਨੇ ਗੁਮਰਾਹ ਲੋਕਾਂ ਨੂੰ ਸਹੀ ਰਾਹ ਦਿਖਾਉਣ ਦਾ ਸੱਦਾ ਦਿੱਤਾ।
ਜੰਤਰ-ਮੰਤਰ ’ਤੇ ਹੋਈ ਘਟਨਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਅਤੇ ਦੁਨੀਆ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਸਵਰਗੀ ਮਾਤਾ ਜੀ ਦੇ ਖ਼ਿਲਾਫ਼ ਭੱਦੀ ਭਾਸ਼ਾ ਦੀ ਵਰਤੋਂ ਨੂੰ ਦੇਖਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਆਚਰਨ ਨੂੰ ਲੈ ਕੇ ਸਮਾਜ ਵਿੱਚ ਰੋਸ ਸੁਭਾਵਿਕ ਹੈ, ਪਰ ਬਚਪਨ ਇੱਕ ਅਜਿਹਾ ਸਮਾਂ ਵੀ ਹੁੰਦਾ ਹੈ ਜਦੋਂ ਭੁੱਲ ਹੋ ਜਾਂਦੀ ਹੈ ਅਤੇ ਇਹ ਸਿੱਖਣ ਅਤੇ ਸੁਧਾਰ ਕਰਨ ਦਾ ਮੌਕਾ ਵੀ ਹੁੰਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਭਟਕੇ ਹੋਏ ਬੱਚਿਆਂ ਨੂੰ ਸਜ਼ਾ ਦੇਣ, ਉਨ੍ਹਾਂ ਨੂੰ ਅਦਾਲਤਾਂ ਦੇ ਚੱਕਰ ਲਗਵਾਉਣ ਜਾਂ ਸਮਾਜਿਕ ਉਤਪੀੜਨ ਦਾ ਸ਼ਿਕਾਰ ਬਣਾਉਣ ਦੀ ਥਾਂ, ਸਾਨੂੰ ਉਨ੍ਹਾਂ ਨੂੰ ਗਲ਼ੇ ਲਗਾਉਣਾ ਚਾਹੀਦਾ ਹੈ ਅਤੇ ਸਹੀ ਰਾਹ ਦਿਖਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਮੁਆਫ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਸਮਾਜ ਤੋਂ ਵੀ ਇਸ ਭਾਵਨਾ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਰਾਸ਼ਟਰ ਲਈ ਇੱਕਜੁੱਟ ਹੋ ਕੇ ਅੱਗੇ ਵਧਣ, ਗ਼ਲਤੀਆਂ ਤੋਂ ਸਿੱਖਣ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਇੱਛਾ ਪ੍ਰਗਟਾਈ ਕਿ ਹਰੇਕ ਨੌਜਵਾਨ ਨੂੰ ਵੀ ਜੀਵਨ ਵਿੱਚ ਅੱਗੇ ਵਧਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਭਾਰਤ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਦਾ ਸੰਦੇਸ਼ ਦਿੰਦਾ ਇੱਕ ਵੀਡੀਓ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ;
"ਅਪਸ਼ਬਦਾਂ ਨਾਲ ਕਦੇ ਹੱਲ ਨਹੀਂ ਨਿਕਲਦਾ।
ਆਓ, ਗੁਮਰਾਹ ਲੋਕਾਂ ਦਾ ਮਾਰਗਦਰਸ਼ਨ ਕਰੀਏ।
ਆਓ, ਇੱਕਜੁੱਟ ਹੋ ਕੇ ਯਤਨ ਕਰੀਏ।
ਆਓ, ਭਾਰਤ ਲਈ ਕੰਮ ਕਰੀਏ।"
************
MJPS/SS/ST
ਐੱਮਜੇਪੀਐੱਸ/ਐੱਸਐੱਸ/ਐੱਸਟੀ