ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਜੂਡੋ ਵਿੱਚ ਸੋਨ ਤਗਮਾ ਜਿੱਤਣ ’ਤੇ ਹਰਸ਼ ਸਿੰਘ ਨੂੰ ਵਧਾਈਆਂ ਦਿੱਤੀਆਂ
Posted On:
31 JUL 2026 11:47PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੀ ਜੂਡੋ ਪ੍ਰਤੀਯੋਗਤਾ ਵਿੱਚ ਸੋਨ ਤਗਮਾ ਜਿੱਤਣ ’ਤੇ ਹਰਸ਼ ਸਿੰਘ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਇਸ ਨੂੰ ਭਾਰਤੀ ਜੂਡੋ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਦੱਸਦਿਆਂ ਕਿਹਾ ਕਿ ਹਰਸ਼ ਸਿੰਘ ਦਾ ਇਹ ਅਸਧਾਰਨ ਪ੍ਰਦਰਸ਼ਨ ਉਨ੍ਹਾਂ ਦੇ ਜਨੂਨ ਅਤੇ ਸਮਰਪਣ ਦਾ ਪ੍ਰਤੱਖ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
"ਭਾਰਤੀ ਜੂਡੋ ਲਈ ਇੱਕ ਇਤਿਹਾਸਕ ਦਿਨ!
ਸੋਨ ਤਗਮਾ ਜਿੱਤਣ ’ਤੇ ਹਰਸ਼ ਸਿੰਘ ਨੂੰ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੇ ਜਨੂਨ ਅਤੇ ਸਮਰਪਣ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ। ਭਵਿੱਖ ਦੀਆਂ ਪ੍ਰਤੀਯੋਗਤਾਵਾਂ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।
#CWG2026"
*********
MJPS/SS/ST
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2294138)
ਵਿਜ਼ੀਟਰ ਕਾਊਂਟਰ : 30
Read this release in:
Malayalam
,
Telugu
,
Odia
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati